ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਾਫੈਡ ਦੇ ਵਫ਼ਦ ਵੱਲੋਂ ਪ੍ਰਸ਼ਾਸਕ ਦੇ ਸਲਾਹਕਾਰ ਨਾਲ ਮੁਲਾਕਾਤ

06:37 AM Aug 22, 2024 IST
ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨਾਲ ਮੁਲਾਕਾਤ ਕਰਦੇ ਹੋਏ ਵਫ਼ਦ ਦੇ ਮੈਂਬਰ।

ਮੁਕੇਸ਼ ਕੁਮਾਰ
ਚੰਡੀਗੜ੍ਹ, 21 ਅਗਸਤ
ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫੇਅਰ ਫੈੱਡਰੇਸ਼ਨ (ਕਰਾਫੈਡ) ਦੇ ਵਫ਼ਦ ਨੇ ਫੈੱਡਰੇਸ਼ਨ ਦੇ ਪ੍ਰਧਾਨ ਹਿਤੇਸ਼ ਪੁਰੀ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨਾਲ ਮੁਲਾਕਾਤ ਕੀਤੀ ਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਵਫ਼ਦ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਨਾਲ ਸਬੰਧਤ ਮਾਮਲਿਆਂ ਸਣੇ ਕਈ ਅਹਿਮ ਮੁੱਦੇ ਚੁੱਕੇ। ਇਸ ਦੌਰਾਨ ਉਨ੍ਹਾਂ ਬੋਰਡ ਵੱਲੋਂ ਫਲੈਟਾਂ ਵਿੱਚ ਲੋੜ ਅਨੁਸਾਰ ਤਬਦੀਲੀਆਂ ਸਬੰਧੀ ਪਿਛਲੇ ਸਮੇਂ ਜਾਰੀ ਨੋਟੀਫਿਕੇਸ਼ਨ, ਜਿਸ ਨੂੰ ਬਾਅਦ ਵਿੱਚ ਵਾਪਸ ਲੈ ਗਿਆ ਸੀ, ਤਹਿਤ ਕੀਤੀਆਂ ਉਸਾਰੀਆਂ ਲਈ ਸੀਐਚਬੀ ਫਲੈਟਾਂ ਦੇ ਵਾਸੀਆਂ ਨੂੰ ਢਾਹੁਣ ਦੇ ਨੋਟਿਸਾਂ ਦਾ ਮੁੱਦਾ ਉਠਾਇਆ। ਇਸ ਤੋਂ ਇਲਾਵਾ ਡੱਡੂ ਮਾਜਰਾ ਡੰਪਿੰਗ ਗਰਾਊਂਡ, ਸ਼ਹਿਰ ਦੀਆਂ ਸੜਕਾਂ ਤੇ ਟਰੈਫਿਕ ਦੀ ਸਮੱਸਿਆ, ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਖ਼ਾਸ ਕਰ ਕੇ ਦੱਖਣੀ ਖੇਤਰਾਂ ਵਿੱਚ ਕਮਿਊਨਿਟੀ ਪਾਰਕਿੰਗ ਦੀ ਲੋੜ ਆਦਿ ਨੂੰ ਲੈ ਕੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਵਫ਼ਦ ਨੇ ਪ੍ਰਸ਼ਾਸਨ ਵਲੋਂ 2018 ਵਿੱਚ ਸੈਕਟਰ-53 ਦੇ ਹਾਊਸਿੰਗ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁੜ ਤੋਂ ਕਿਫ਼ਾਇਤੀ ਕੀਮਤਾਂ ’ਤੇ ਸ਼ੁਰੂ ਕੀਤਾ ਜਾਵੇਂ ਤਾਂ ਕਿ ਸ਼ਹਿਰ ਨਿਵਾਸੀਆਂ, ਜਿਨ੍ਹਾਂ ਕੋਲ ਆਪਣਾ ਘਰ ਨਹੀਂ, ਵਿੱਚ ਆਮ ਲੋਕਾਂ ਵਲੋਂ ਘਰ ਬਣਾਉਣ ਦਾ ਸੁਫ਼ਨਾ ਪੂਰਾ ਹੋ ਸਕੇ। ਵਫ਼ਦ ਨੇ ਸ਼ਹਿਰ ਵਿੱਚ ਪ੍ਰਸ਼ਾਸਨ ਸਣੇ ਨਗਰ ਨਿਗਮ ਅਤੇ ਹਾਊਸਿੰਗ ਬੋਰਡ ਸਬੰਧੀ ਸ਼ਿਕਾਇਤਾਂ ਲਈ ਸਿੰਗਲ ਵਿੰਡੋ ਸਿਸਟਮ ਪ੍ਰਣਾਲੀ ਸ਼ੁਰੂ ਕਰਨ ਦੀ ਵੀ ਮੰਗ ਕੀਤੀ।
ਕਰਾਫੈਡ ਦੇ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਵਰਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement