For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਦਾ ਵਫ਼ਦ ਸੰਸਦ ਮੈਂਬਰ ਕੰਗ ਨੂੰ ਮਿਲਿਆ

06:55 AM Jun 17, 2024 IST
ਮੁਲਾਜ਼ਮਾਂ ਦਾ ਵਫ਼ਦ ਸੰਸਦ ਮੈਂਬਰ ਕੰਗ ਨੂੰ ਮਿਲਿਆ
ਮਾਲਵਿੰਦਰ ਕੰਗ ਨੂੰ ਗੁਲਦਸਤਾ ਭੇਟ ਕਰਦੇ ਹੋਏ ਨਵਵਰਿੰਦਰ ਸਿੰਘ ਤੇ ਹੋਰ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਜੂਨ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ) ਦੇ ਜ਼ਿਲ੍ਹਾ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਦੀ ਅਗਵਾਈ ਹੇਠ ਵਫ਼ਦ ਨੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ੍ਰੀ ਕੰਗ ਨੂੰ ਚੋਣ ਜਿੱਤਣ ਦੀ ਵਧਾਈ ਦਿੱਤੀ ਤੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਇੱਕ ਲੰਮਾ ਚੌੜਾ ਮੰਗ ਪੱਤਰ ਸੌਂਪਿਆ।
ਜਥੇਬੰਦੀ ਦੇ ਆਗੂਆਂ ਨੇ ਸੰਸਦ ਮੈਂਬਰ ਮਾਲਵਿੰਦਰ ਕੰਗ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ 92 ਵਿਧਾਇਕ ਜਿਤਾਉਣ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦਾ ਅਹਿਮ ਯੋਗਦਾਨ ਹੈ। ਇਸ ਲਈ ਸੂਬਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ।
ਇਸ ਦੌਰਾਨ ਸੰਸਦ ਮੈਂਬਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਦੀ ‘ਆਪ’ ਸਰਕਾਰ ਮੁਲਾਜ਼ਮ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਫਿਰ ਵੀ ਉਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਯੋਗ ਪੈਰਵਾਈ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।

Advertisement

ਕੰਗ ਵੱਲੋਂ ਉਸਾਰੀ ਅਧੀਨ ਐਸਟੀਪੀ ਦਾ ਦੌਰਾ

ਖਰੜ (ਪੱਤਰ ਪ੍ਰੇਰਕ): ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਖਰੜ ਦੇ ਲੋਕਾਂ ਦੀ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਲਈ ਉਸਾਰੀ ਅਧੀਨ ਐਸਟੀਪੀ ਦਾ ਦੌਰਾ ਕੀਤਾ। ਇਸ ਮੌਕੇ ਕੌਂਸਲ ਮੈਂਬਰ ਰਾਮ ਸਰੂਪ ਸ਼ਰਮਾ, ਯਸਪਾਲ ਬਾਂਸਲ, ਜਤਿੰਦਰ ਰਾਣਾ, ਹਰਮੀਤ ਸਿੰਘ ਛਿੱਬਰ, ਨਵਦੀਪ ਬੱਬੂ, ਅਮਨ, ਕਰਮਾ ਕਬੂਲਪੁਰੀ ਆਦਿ ਮੌਜੂਦ ਸਨ। ਸੀਵਰੇਜ ਬੋਰਡ ਦੇ ਐੱਸਡੀਓ ਤਰੁਣ ਗੁਪਤਾ ਨੇ ਪਲਾਂਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਖੂਨੀਮਾਜਰਾ ਵਿੱਚ 15 ਐਮਐਲਡੀ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਸੀਵਰ ਟਰੀਟਮੈਂਟ ਪਲਾਂਟ ਦਾ ਟੈਂਡਰ ਜੂਨ ਮਹੀਨੇ ਵਿੱਚ ਖੁੱਲ੍ਹ ਕੇ ਕੰਮ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਜੂਨ 2025 ਵਿੱਚ ਮੁਕੰਮਲ ਹੋ ਜਾਵੇਗਾ। ਸ੍ਰੀ ਕੰਗ ਨੇ ਕਿਹਾ ਕਿ ਇਹ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

Advertisement
Author Image

Advertisement
Advertisement
×