For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦਾ ਵਫ਼ਦ ‘ਆਪ’ ਵਿਧਾਇਕ ਨੂੰ ਮਿਲਿਆ

06:48 AM Oct 06, 2024 IST
ਕਿਸਾਨਾਂ ਦਾ ਵਫ਼ਦ ‘ਆਪ’ ਵਿਧਾਇਕ ਨੂੰ ਮਿਲਿਆ
ਵਿਧਾਇਕ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੰਦਾ ਹੋਇਆ ਕਿਸਾਨਾਂ ਦਾ ਵਫ਼ਦ।
Advertisement

ਦਰਸ਼ਨ ਸਿੰਘ ਸੋਢੀ
ਐੱਸ ਏ ਐੱਸ ਨਗਰ (ਮੁਹਾਲੀ), 5 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਅੱਜ ਇਲਾਕੇ ਦੇ ਕਿਸਾਨਾਂ ਦੇ ਵਫ਼ਦ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ, ਕਿਸਾਨਾਂ ਦੀ ਖੱਜਲ-ਖੁਆਰੀ ਰੋਕਣ ਅਤੇ ਸਬਜ਼ੀਆਂ ਤੇ ਹੋਰ ਫ਼ਸਲਾਂ ਲਈ ਡੀਏਪੀ ਖਾਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਸਬੰਧੀ ਨੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਲਿਖਿਆ ਮੰਗ ਪੱਤਰ ਵੀ ਵਿਧਾਇਕ ਨੂੰ ਸੌਂਪਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਮੰਡੀਆਂ ਵਿੱਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦਾ ਖ਼ਰੀਦਿਆਂ ਗਿਆ ਝੋਨਾ ਹੁਣ ਤੱਕ ਸ਼ੈਲਰਾਂ ਅਤੇ ਗੋਦਾਮਾਂ ਵਿੱਚ ਪਿਆ ਹੈ ਪਰ ਸਰਕਾਰ ਵੱਲੋਂ ਸ਼ੈੱਲਰ ਅਤੇ ਗੋਦਾਮ ਖਾਲੀ ਨਹੀਂ ਕਰਵਾਏ ਗਏ। ਜਿਸ ਕਾਰਨ ਨਵੇਂ ਸੀਜ਼ਨ ਵਿੱਚ ਖ਼ਰੀਦਿਆਂ ਝੋਨਾ ਸਟੋਰ ਕਰਨ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਵੇਂ ਸੀਜ਼ਨ ਦੀ ਬਿਜਾਈ ਲਈ ਨਾ ਤਾਂ ਡੀਏਪੀ ਖਾਦ ਦਾ ਕੋਈ ਪ੍ਰਬੰਧ ਕੀਤਾ ਗਿਆ ਅਤੇ ਨਾ ਹੀ ਪਰਾਲੀ ਪ੍ਰਬੰਧਨ ਲਈ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਪੰਜ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ 10 ਅਕਤੂਬਰ ਤੱਕ ਪਰਾਲੀ ਨੂੰ ਸਾਂਭਣ ਲਈ ਮਸ਼ੀਨਰੀ ਦਾ ਪ੍ਰਬੰਧ ਨਹੀਂ ਕੀਤਾ ਗਿਆ ਤਾਂ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਗੇ।
ਇਸ ਮੌਕੇ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਹਰਦੇਵ ਸਿੰਘ, ਹਰਭਜਨ ਸਿੰਘ, ਸ਼ਮਸ਼ੇਰ ਸਿੰਘ, ਅਮਰਜੀਤ ਸਿੰਘ ਪਡਿਆਲਾ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਧਨਵੰਤ ਸਿੰਘ ਹਾਜ਼ਰ ਸਨ।

Advertisement

ਫ਼ਸਲ ਦਾ ਦਾਣਾ ਦਾਣਾ ਖ਼ਰੀਦਾਂਗੇ: ਕੁਲਵੰਤ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆਂ ਜਾਵੇਗਾ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ ਅਤੇ ਨਾਲੋਂ-ਨਾਲ ਲਿਫਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਬਾਬਤ ਪੂਰੀ ਤਰ੍ਹਾਂ ਗੰਭੀਰ ਹੈ। ਫ਼ਸਲਾਂ ਦੀ ਬਿਜਾਈ ਲਈ ਡੀਏਪੀ ਖਾਦ ਦੀ ਘਾਟ ਵੀ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement
Author Image

Advertisement