For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦਾ ਵਫ਼ਦ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮਿਲਿਆ

06:23 AM Mar 01, 2024 IST
ਕਿਸਾਨਾਂ ਦਾ ਵਫ਼ਦ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮਿਲਿਆ
ਰਾਜੀਵ ਗੁਪਤਾ ਨੂੰ ਮੰਗ ਪੱਤਰ ਦਿੰਦੇ ਹੋਏ ਇਲਾਕੇ ਦੇ ਕਿਸਾਨ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਦਰਸ਼ਨ ਸਿੰਘ ਦੁਰਾਲੀ ਦੀ ਅਗਵਾਈ ਹੇਠ ਅੱਜ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਕਿਸਾਨਾਂ ਨੇ ਮੰਗ ਕੀਤੀ ਕਿ ਐਰਟਰੋਪੋਲਿਸ ਬਲਾਕ ਏ, ਬੀ, ਸੀ, ਡੀ ਅਤੇ ਸੈਕਟਰ-101 ਦੁਰਾਲੀ ਸੈਕਟਰ-76 ਤੋਂ 80 ਅਤੇ ਸੈਕਟਰ-88 ਤੇ ਸੈਕਟਰ-89 ਦੀ ਲੈਡ-ਪੂਲਿੰਗ ਅਤੇ ਸਟੱਕਚਰ, ਫਲਦਾਰ ਦਰੱਖ਼ਤਾਂ, ਬੋਰ ਆਦਿ ਦੇ ਮੁਆਵਜ਼ੇ ਤੁਰੰਤ ਦਿੱਤੇ ਜਾਣ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੀੜਤ ਕਿਸਾਨਾਂ ਨੂੰ ਬਣਦੇ ਯੋਗ ਮੁਆਵਜ਼ੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ, ਉਦੋਂ ਤੱਕ ਕੋਈ ਵੀ ਆਪਣੀ ਜ਼ਮੀਨ ਕਬਜ਼ਾ ਨਹੀਂ ਦੇਵੇਗਾ। ਮੌਕੇ ’ਤੇ ਹੀ ਕਿਸਾਨਾਂ ਨੇ ਗਮਾਡਾ ਅਧਿਕਾਰੀਆਂ ਨੂੰ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਦਾ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਗਮਾਡਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਦਫ਼ਤਰ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਦੇ ਦੱਸਣ ਅਨੁਸਾਰ ਇਸ ਮੌਕੇ ਗਮਾਡਾ ਅਧਿਕਾਰੀਆਂ ਭੌਂ-ਪ੍ਰਾਪਤੀ ਕੁਲੈਕਟਰ ਜਸਲੀਨ ਕੌਰ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਅਤੇ ਈਓ (ਹਾਊਸਿੰਗ) ਖ਼ੁਸ਼ਦਿਲ ਸੰਧੂ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ 15 ਤੋਂ 20 ਦਿਨਾਂ ਦੇ ਅੰਦਰ-ਅੰਦਰ ਉਪਰੋਕਤ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਬਾਕਰਪੁਰ, ਗੁਰਿੰਦਰ ਸਿੰਘ ਬਾਕਰਪੁਰ, ਜਸਵਿੰਦਰ ਸਿੰਘ ਚਾਓਮਾਜਰਾ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×