For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦਾ ਵਫ਼ਦ ਡਾਇਰੈਕਟਰ (ਸਲਾਇਟ) ਨੂੰ ਮਿਲਿਆ

07:27 AM May 10, 2024 IST
ਕਿਸਾਨਾਂ ਦਾ ਵਫ਼ਦ ਡਾਇਰੈਕਟਰ  ਸਲਾਇਟ  ਨੂੰ ਮਿਲਿਆ
ਕਿਰਤੀ ਕਿਸਾਨ ਯੂਨੀਅਨ ਦਾ ਵਫਦ ਪੱਤਰਕਾਰਾਂ ਨਾਲ ਗੱਲਬਾਤ ਕਰਦਾ ਹੋਇਆ। -ਫੋਟੋ: ਜਗਤਾਰ ਸਿੰਘ
Advertisement

ਪੱਤਰ ਪ੍ਰੇਰਕ
ਲੌਂਗੋਵਾਲ, 9 ਮਈ
ਕਿਰਤੀ ਕਿਸਾਨ ਯੂਨੀਅਨ ਦਾ ਵਫਦ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਡਾਇਰੈਕਟਰ (ਸਲਾਇਟ) ਨੂੰ ਮਿਲਿਆ ਅਤੇ ਪਿਛਲੇ ਸਮੇਂ ਤੋਂ ਇਲਾਕੇ ਦੇ ਕਿਸਾਨਾਂ ਤੇ ਨੌਜਵਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਿਛਲੇ ਤਕਰੀਬਨ ਦੋ ਸਾਲਾਂ ਤੋਂ ਸਲਾਇਟ ਪ੍ਰਸ਼ਾਸਨ ਨਾਲ ਇਨ੍ਹਾਂ ਮੰਗਾਂ ਪ੍ਰਤੀ ਪੱਤਰ ਵਿਹਾਰ ਕਰ ਰਹੇ ਹਨ ਤੇ ਕਈ ਵਾਰੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਕਿ ਸਲਾਇਟ ਦੀ ਉਸਾਰੀ ਸਮੇਂ ਜੋ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਈ ਸੀ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਲਾਇਟ ਵਿਚ ਨੌਕਰੀ ਨਹੀਂ ਮਿਲੀ ਅਤੇ ਜੋ ਨੌਕਰੀ ਕਰ ਰਹੇ ਹਨ ਉਨ੍ਹਾਂ ਨੂੰ ਬਣਦਾ ਗਰੇਡ ਨਹੀਂ ਦਿੱਤਾ ਗਿਆ। ਇਨ੍ਹਾਂ ਪਰਿਵਾਰਾਂ ਅਤੇ ਇਲਾਕੇ ਨੂੰ ਅੱਖੋਂ ਪਰੋਖੇ ਕਰਕੇ ਬਾਹਰ ਤੋਂ ਵਿਅਕਤੀਆਂ ਨੂੰ ਸਲਾਇਟ ਵਿੱਚ ਭਰਤੀ ਕੀਤਾ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਅੱਜ ਫਿਰ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋ ਸਾਲਾਂ ਤੋਂ ਟਾਲ ਮਟੋਲ ਦੀ ਨੀਤੀ ਚੱਲ ਰਹੀ ਹੈ, ਇਸ ਨੀਤੀ ਖਿਲਾਫ ਆਉਣ ਵਾਲੀ 11 ਮਈ ਨੂੰ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਨਿੰਮੀ, ਸੁਖਬੀਰ ਸਿੰਘ, ਜਸਵੰਤ ਸਿੰਘ, ਜਾਗੀ ਮੈਂਬਰ ਅਤੇ ਮੱਘਰ ਸਿੰਘ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×