For the best experience, open
https://m.punjabitribuneonline.com
on your mobile browser.
Advertisement

ਸਿਹਤ ਕਾਮਿਆਂ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

07:29 AM Aug 29, 2024 IST
ਸਿਹਤ ਕਾਮਿਆਂ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ
ਸਿਹਤ ਮੰਤਰੀ ਬਲਵੀਰ ਸਿੰਘ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 28 ਅਗਸਤ
ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਕਨਵੀਨਰ ਰਵਿੰਦਰ ਲੂਥਰਾ, ਚੇਅਰਮੈਨ ਤੇ ਪ੍ਰਧਾਨ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਪੰਜਾਬ ਦੇ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਉਕਤ ਜਥੇਬੰਦੀਆਂ ਦੇ ਆਗੂਆਂ ਦੇ ਇੱਕ ਵਫ਼ਦ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਬਾਰੇ ਮੰਗ ਪੱਤਰ ਸੌਂਪਿਆ। ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਪੰਜਗਰਾਈਆਂ ਬਾਰੇ ਦੱਸਿਆ ਕਿ ਵਫ਼ਦ ਨੇ ਮੰਗ ਪੱਤਰ ’ਚ ਮੰਗ ਕੀਤੀ ਕਿ ਮਲਟੀਪਰਪਜ਼ ਕੇਡਰ ਦਾ ਨਾਂ ਤਬਦੀਲ ਕੀਤਾ ਜਾਵੇ। ਰਹਿੰਦੀਆਂ ਬਦਲੀਆਂ ਦੀ ਸੂਚੀ ਜਾਰੀ ਕੀਤੀ ਜਾਵੇ, ਕੱਟੇ ਗਏ ਭੱਤੇ ਬਹਾਲ ਕੀਤੇ ਜਾਣ, ਫੀਮੇਲ ਦੀ ਭਰਤੀ ਜਲਦੀ ਮੁਕੰਮਲ ਕੀਤੀ ਜਾਵੇ ਤੇ ਫੀਮੇਲ ਸੁਪਰਵਾਜ਼ਰ ਦੀ ਤਰੱਕੀ ਸੂਚੀ ਜਾਰੀ ਕੀਤੀ ਜਾਵੇ। ਚੇਅਰਮੈਨ ਕੁਲਬੀਰ ਸਿੰਘ ਮੋਗਾ ਤੇ ਰਵਿੰਦਰ ਲੂਥਰਾ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਸਿਹਤ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਜਲਦੀ ਹੀ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕਰਨ ਦੀ ਹਾਮੀ ਭਰੀ। ਉਨ੍ਹਾਂ ਕਿਹਾ ਕੇ ਜੇ ਫਿਰ ਵੀ ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਿਹਤ ਕਾਮੇ ਸੰਘਰਸ਼ ਕਰਨਗੇ।
ਵਫ਼ਦ ਵਿੱਚ ਜਸਵਿੰਦਰ ਸਿੰਘ ਅੰਮ੍ਰਿਤਸਰ, ਦਲਜੀਤ ਸਿੰਘ ਨਵਾਂਸ਼ਹਿਰ, ਰਬਿੰਦਰ ਸਿੰਘ ਝਬਾਲ, ਬਚਿੱਤਰ ਸਿੰਘ ਝਬਾਲ ਤਰਨਤਾਰਨ, ਗੁਰਪ੍ਰੀਤ ਸਿੰਘ ਮਾਨਸਾ, ਹਰਪ੍ਰੀਤ ਸਿੰਘ ਮਾਨਸਾ, ਗੁਰਵਿੰਦਰ ਸਿੰਘ ਮਾਨਸਾ, ਗੁਰਪ੍ਰੀਤ ਸਿੰਘ ਰੋਪੜ, ਰਕੇਸ਼ ਗਿੱਲ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਫ਼ਿਰੋਜ਼ਪੁਰ ਅਤੇ ਸੁਨੀਲ ਦੱਤ ਰੋਪੜ ਆਦਿ ਸ਼ਾਮਲ ਸਨ।

Advertisement

Advertisement
Advertisement
Author Image

Advertisement