ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਸੀਟੀ ਮਿੱਲ ਮਜ਼ਦੂਰ ਯੂਨੀਅਨ ਦਾ ਵਫ਼ਦ ਐੱਸਪੀ ਨੂੰ ਮਿਲਿਆ

07:00 AM Sep 07, 2024 IST

ਪੱਤਰ ਪ੍ਰੇਰਕ
ਫਗਵਾੜਾ, 6 ਸਤੰਬਰ
ਜੇਸੀਟੀ ਮਿੱਲ ਮਜ਼ਦੂਰ ਸਮਾਜ ਫਗਵਾੜਾ ਤੇ ਜਗਤਜੀਤ ਟੈਕਸਟਾਈਲ ਮਿੱਲ ਟਰੇਡ ਯੂਨੀਅਨ ਕਾਂਗਰਸ ਦੇ ਵਫ਼ਦ ਨੇ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨਾਲ ਮੁਲਾਕਾਤ ਕੀਤੀ ਤੇ ਮੰਗ ਪੱਤਰ ਦਿੱਤਾ।
ਉਨ੍ਹਾਂ ਮਿੱਲ ਮਾਲਕਾਂ ਤੇ ਪ੍ਰਬੰਧਕਾਂ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਵਫ਼ਦ ਵਿੱਚ ਸ਼ਾਮਲ ਦੋਵੇਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੋਵਿਡ-19 ਦੌਰਾਨ ਕੰਮ ਛੱਡਣ ਵਾਲੇ ਲੋਕ ਜਾਂ ਮਜ਼ਦੂਰ ਜਿਨ੍ਹਾਂ ਕੋਲੋਂ ਸਬੰਧਤ ਵਿਭਾਗ ਬੰਦ ਹੋਣ ਕਾਰਨ ਅਸਤੀਫ਼ੇ ਲਏ ਗਏ ਹਨ ਜਾਂ ਸੇਵਾਮੁਕਤ ਹੋਏ ਕਾਮਿਆਂ ਨੂੰ ਗਰੈਚੂਟੀ, ਓਵਰ ਟਾਈਮ, ਬੋਨਸ, ਪੀਐਫ ਦੇ ਪੈਸੇ ਮਿੱਲ ਪ੍ਰਬੰਧਕਾਂ ਵੱਲੋਂ ਅਦਾ ਨਹੀਂ ਕੀਤੇ ਜਾ ਰਹੇ ਹਨ, ਜਿਸ ਕਾਰਨ ਮਿੱਲ ਮਜ਼ਦੂਰ ਆਰਥਿਕ ਤੰਗੀ ’ਚ ਰਹਿ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਮਿੱਲ ਮਾਲਕ ਪਿਛਲੇ ਇੱਕ ਸਾਲ ਤੋਂ ਈਐੱਸਆਈ ਵਿੱਚ ਪੈਸੇ ਵੀ ਜਮ੍ਹਾਂ ਨਹੀਂ ਕਰਵਾਏ ਗਏ ਤੇ ਮਜ਼ਦੂਰ ਆਪਣਾ ਜਾਂ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਿੱਲ ਕਰਮਚਾਰੀ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਮਿੱਲ ਮਾਲਕ ਤੇ ਮੈਨੇਜਰ ਜ਼ਿੰਮੇਵਾਰ ਹੋਣਗੇ।

Advertisement

Advertisement