ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਪ੍ਰੈਕਟੀਸ਼ਨਰਾਂ ਦਾ ਵਫ਼ਦ ਵਿਧਾਇਕ ਬੁੱਧਰਾਮ ਨੂੰ ਮਿਲਿਆ

06:39 PM Jun 29, 2023 IST

ਪੱਤਰ ਪ੍ਰੇਰਕ

Advertisement

ਮਾਨਸਾ, 28 ਜੂਨ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਤੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੂੰ ਮਿਲਿਆ। ਵਫ਼ਦ ਵੱਲੋਂ ਚੋਣਾਂ ਸਮੇਂ ਸਰਕਾਰ ਬਣਨ ‘ਤੇ ਮਾਨਤਾ ਦੇਣ ਦੇ ਵਾਅਦੇ ਸਬੰਧੀ ਵਿਚਾਰ ਵਿਸਥਾਰਤ ਚਰਚਾ ਕਰਨ ਉਪਰੰਤ ਮੰਗ ਪੱਤਰ ਵੀ ਦਿੱਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਸੇਵਾਵਾਂ ਦਿੰਦੇ ਆ ਰਹੇ ਹਨ, ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀ ਇਸ ਸੇਵਾ ਦਾ ਮੁੱਲ ਅੱਜ ਤੱਕ ਨਹੀਂ ਪਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਉਨ੍ਹਾਂ ਦੇ ਮੰਗਾਂ-ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸੇ ਦੌਰਾਨ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਫ਼ਦ ਨੂੰ ਜਲਦੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਪੈਨਲ ਮੀਟਿੰਗ ਕਰਵਾਕੇ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੱਤਪਾਲ ਰਿਸ਼ੀ, ਗੁਰਜੀਤ ਸਿੰਘ, ਨਾਇਬ ਸਿੰਘ, ਰਘਵੀਰ ਚੰਦ ਸ਼ਰਮਾ, ਗੁਰਜੀਤ ਸਿੰਘ ਬਰ੍ਹੇ, ਹਰਚੰਦ ਸਿੰਘ ਮੱਤੀ, ਮਨਮੰਦਰ ਸਿੰਘ ਵੀ ਮੌਜੂਦ ਸਨ।

Advertisement

Advertisement
Tags :
ਪ੍ਰੈਕਟੀਸ਼ਨਰਾਂਬੁੱਧਰਾਮਮਿਲਿਆਮੈਡੀਕਲਵਿਧਾਇਕ