ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੰਬਰਦਾਰਾਂ ਦੇ ਵਫ਼ਦ ਵੱਲੋਂ ਮਾਲ ਮੰਤਰੀ ਜਿੰਪਾ ਨਾਲ ਮੁਲਾਕਾਤ

10:33 AM Aug 24, 2024 IST
ਮਾਲ ਮੰਤਰੀ ਬ੍ਰਮ ਸ਼ੰਕਰ ਨੂੰ ਮੰਗ ਪੱਤਰ ਦਿੰਦੇ ਹੋਏ ਨੰਬਰਦਾਰ। - ਫੋਟੋ: ਢਿੱਲੋਂ

ਪੱਤਰ ਪ੍ਰੇਰਕ
ਜਗਰਾਉਂ, 23 ਅਗਸਤ
ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦਾ ਵਫ਼ਦ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਮੰਗਾਂ ਦੇ ਸਬੰਧ ’ਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਮਿਲਿਆ। ਵਫ਼ਦ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਕਰਦਿਆਂ ਮਾਲ ਮੰਤਰੀ ਸ੍ਰੀ ਜਿੰਪਾ ਨੂੰ ਨੰਬਰਦਾਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਿਆ ਅਤੇ ਨਿੱਜੀ ਤੌਰ ’ਤੇ ਜਾਣੂ ਵੀ ਕਰਵਾਇਆ। ਸ੍ਰੀ ਜਿੰਪਾ ਨੇ ਵਫ਼ਦ ਨੂੰ ਆਖਿਆ ਕਿ ਉਹ ਜਲਦੀ ਨੰਬਰਦਾਰਾਂ ਦੀ ਭੇਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਰਵਾਉਣ ਦਾ ਸਮਾਂ ਨਿਰਧਾਰਤ ਕਰਨਗੇ। ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਨੰਬਰਦਾਰਾਂ ਦੇ ਮਾਣਭੱਤੇ ’ਚ ਵਾਧਾ, ਨੰਬਰਦਾਰੀ ਜੱਦੀ-ਪੁਸ਼ਤੀ ਕਰਵਾਉਣ ਸਮੇਤ ਸਾਰੀਆਂ ਮੰਗਾਂ ਬਾਰੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਿਆ ਅਤੇ ਸਮਝਿਆ ਤੇ ਸਾਰੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਦਾ ਵਾਅਦਾ ਕੀਤਾ। ਵਫ਼ਦ ’ਚ ਸ਼ਾਮਲ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ, ਪ੍ਰਧਾਨ (ਜਗਰਾਉਂ) ਹਰਨੇਕ ਸਿੰਘ ਹਠੂਰ, ਸਤਨਾਮ ਸਿੰਘ ਬੱਸੂਵਾਲ, ਗੁਰਪ੍ਰੀਤ ਸਿੰਘ ਬੱਸੂਵਾਲ ਅਤੇ ਸਰਪੰਚ ਬਲਬੀਰ ਸਿੰਘ ਨੇ ਮਾਲ ਮੰਤਰੀ ਨਾਲ ਹੋਈ ਗੱਲਬਾਤ ’ਤੇ ਤਸੱਲੀ ਪ੍ਰਗਟਾਉਂਦਿਆਂ ਆਖਿਆ ਕਿ ਮਾਲ ਮੰਤਰੀ ਨੇ ਸਾਰੇ ਮਸਲੇ ਜਲਦੀ ਹੱਲ ਕਰਨ ਦਾ ਪੱਕਾ ਭਰੋਸਾ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਮਨਾਂ ’ਚ ਆਸ ਜਾਗੀ ਹੈ।

Advertisement

Advertisement
Advertisement