ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਫਆਈਆਰ ਦਰਜ ਨਾ ਕਰਨ ’ਤੇ ਡੀਐੱਸਪੀ ਕੋਲ ਪੁੱਜਿਆ ਜਥੇਬੰਦੀਆਂ ਦਾ ਵਫ਼ਦ

10:50 AM Nov 23, 2024 IST
ਮਾਮਲੇ ਬਾਰੇ ਜਾਣਕਾਰੀ ਦਿੰਦਾ ਹੋਇਆ ਵੱਖ-ਵੱਖ ਜਥੇਬੰਦੀਆਂ ਦਾ ਵਫ਼ਦ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ
ਇੱਥੋਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਇੱਕ ਮਹੀਨਾ ਪਹਿਲਾਂ ਸੜਕ ਹਾਦਸੇ ਦੀ ਪੁਲੀਸ ਵਲੋਂ ਹਾਲੇ ਤੱਕ ਐਫਆਈਆਰ ਦਰਜ ਨਾ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ।
ਇਸ ਸਬੰਧੀ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ, ਜ਼ਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਅਤੇ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦਾ ਸਾਂਝਾ ਵਫ਼ਦ ਉਪ ਕਪਤਾਨ ਪੁਲੀਸ ਸੁਨਾਮ ਨੂੰ ਮਿਲਿਆ। ਵਫ਼ਦ ਦੇ ਆਗੂ ਬਲਬੀਰ ਲੌਂਗੋਵਾਲ, ਦਾਤਾ ਸਿੰਘ ਨਮੋਲ, ਹਰਭਗਵਾਨ ਗੁਰਨੇ, ਵਿਸ਼ਵ ਕਾਂਤ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਇੱਕ ਮਹੀਨਾ ਬੀਤਣ ਦੇ ਬਾਵਜੂਦ ਕਥਿਤ ਦੋਸ਼ੀਆਂ ਖਿਲਾਫ਼ ਐੱਫਆਈਆਰ ਦਰਜ ਨਾ ਕਰਨਾ ਦਰਸਾਉਂਦਾ ਹੈ ਕਿ ਪੁਲੀਸ ਇਸ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲਾਪ੍ਰਵਾਹੀ ਕਰਨ ਵਾਲੀ ਮਹਿਲਾ ਕਾਰ ਚਾਲਕ ਖ਼ੁਦ ਇੱਕ ਪੁਲੀਸ ਮੁਲਾਜ਼ਮ ਹੈ। ਆਗੂਆਂ ਨੇ ਕਿਹਾ ਕਿ ਪੁਲੀਸ ਦੁਆਰਾ ਐੱਫਆਈਆਰ ਦਰਜ ਨਾ ਕਰਨਾ ਪੀੜਤ ਪਰਿਵਾਰ ਨਾਲ ਸਰਾਸਰ ਬੇਇਨਸਾਫ਼ੀ ਹੈ। ਆਗੂਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਮਹਿਲਾ ਕਾਰ ਚਾਲਕ ਪੁਲੀਸ ਮੁਲਾਜ਼ਮ ਦੁਆਰਾ ਲੌਂਗੋਵਾਲ ਵਾਸੀ ਇੱਕ ਪਤੀ-ਪਤਨੀ ਦੀ ਸਕੂਟਰੀ ਵਿੱਚ ਕਾਰ ਨਾਲ ਟੱਕਰ ਮਾਰ ਦਿੱਤੀ ਗਈ ਸੀ ਜਿਸ ਕਾਰਨ ਦੋਵੇਂ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ ਸਨ। ਆਗੂਆਂ ਨੇ ਕਿਹਾ ਕਿ ਡੀਐੱਸਪੀ ਵੱਲੋਂ ਆਉਂਦੇ ਦੋ ਦਿਨਾਂ ਵਿੱਚ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਹ ਐੱਸਐੱਸਪੀ ਸੰਗਰੂਰ ਦਾ ਰੁਖ਼ ਕਰਨਗੇ ਅਤੇ ਲੋੜ ਪੈਣ ’ਤੇ ਜਥੇਬੰਦਕ ਸੰਘਰਸ਼ ਦੇ ਰਾਹ ਵੀ ਪੈਣਗੇ। ਵਫ਼ਦ ਵਿੱਚ ਪਦਮ ਕੁਮਾਰ, ਜਸਬੀਰ ਨਮੋਲ, ਜਗਤਾਰ ਲੌਂਗੋਵਾਲ, ਰਵਿੰਦਰ ਸਿੰਘ, ਸੁਖਜਿੰਦਰ ਖੋਖਰ, ਹਰਵੇਲ ਸਿੰਘ, ਪਵਿੱਤਰ ਸਿੰਘ, ਅਨਿਲ ਕੁਮਾਰ, ਸੁਖਜਿੰਦਰ ਸਿੰਘ, ਕਿਰਪਾਲ ਸਿੰਘ ਅਤੇ ਹਰੀਦਾਸ ਗਿੱਲ ਸ਼ਾਮਲ ਸਨ।

Advertisement

Advertisement