ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦਾ ਵਫ਼ਦ ਪੰਚਾਇਤ ਮੰਤਰੀ ਨੂੰ ਮਿਲਿਆ

06:58 PM Jun 29, 2023 IST

ਖੇਤਰੀ ਪ੍ਰਤੀਨਿਧ

Advertisement

ਐਸ.ਏ.ਐਸ. ਨਗਰ (ਮੁਹਾਲੀ), 28 ਜੂਨ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਇੱਕ ਵਫ਼ਦ ਨੇ ਅੱਜ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰ ਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

Advertisement

ਯੂਨੀਅਨ ਦੇ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਅਤੇ ਸਕੱਤਰ ਜਾਗੀਰ ਸਿੰਘ ਢਿੱਲੋਂ ਹੰਸਾਲਾ ਨੇ ਦੱਸਿਆ ਕਿ ਪੰਚਾਇਤ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਇਨ੍ਹਾਂ ਮੰਗਾਂ ਵਿੱਚ ਪੈਨਸ਼ਨਰਾਂ ਨੂੰ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਪੈਨਸ਼ਨ ਖਾਤਿਆਂ ਵਿੱਚ ਭੇਜਣ, ਅਦਾਲਤੀ ਨਿਰਦੇਸ਼ਾਂ ਤਹਿਤ ਪੂਰੀ ਸਰਵਿਸ ਦੀ ਪੈਨਸ਼ਨ ਮੁਹੱਈਆ ਕਰਾਉਣ, ਦੂਜੇ ਵਿਭਾਗਾਂ ਦੇ ਪੈਨਸ਼ਨਰਾਂ ਦੀ ਤਰਜ਼ ‘ਤੇ ਬੁਢਾਪਾ ਭੱਤਾ ਤੇ ਐੱਲਟੀਸੀ ਦੀ ਸਹੂਲਤ ਦੇਣ, ਪੈਨਸ਼ਨ ਲਾਉਣ ਦੀ ਸਮਾਂ ਸੀਮਾ ਤੈਅ ਕਰਨ, ਪੈਨਸ਼ਨ ਸੈੱਲ ਦੇ ਕੰਮ ਨੂੰ ਚੁਸਤ-ਦਰੁਸਤ ਕਰਨ, ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਅਤੇ ਬਕਾਏ ਦੇਣ ਦੀ ਮੰਗ ਕੀਤੀ ਗਈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਚਾਇਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਵਿਚਾਰ ਕੇ ਜਲਦੀ ਪੂਰੀ ਕਰਵਾਈਆਂ ਜਾਣਗੀਆਂ।

ਕੰਟਰੈਕਟ/ਆਊਟਸੋਰਸ ਕਾਮਿਆਂ ਨੂੰ ਮੰਗਾਂ ਸਬੰਧੀ ਹਾਂ-ਪੱਖੀ ਫ਼ੈਸਲੇ ਦੀ ਆਸ ਬੱਝੀ

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਆਗੂਆਂ ਨੇ ਪੰਜਾਬ ਮੰਡੀ ਬੋਰਡ ਤੇ ਮਾਰਕੀਟ ਕਮੇਟੀਆਂ ਦੇ ਖੇਤਰੀ ਦਫ਼ਤਰਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਕੰਟਰੈਕਟ ਤੇ ਆਊਟਸੋਰਸ ਅਤੇ ਚੌਥਾ ਦਰਜਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਬਾਰੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ਬਲਕਾਰ ਸਿੰਘ ਸਹੋਤਾ ਆਦਿ ਸ਼ਾਮਲ ਸਨ। ਆਗੂਆਂ ਅਨੁਸਾਰ ਚੇਅਰਮੈਨ ਨੇ ਕੰਟਰੈਕਟ, ਆਊਟਸੋਰਸ ਕਾਮੇ ਜੋ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰ ਰਹੇ ਹਨ, ਨੂੰ ਮੰਡੀ ਬੋਰਡ ਵਿੱਚ ਖਪਾਉਣ ਦਾ ਭਰੋਸਾ ਦਿੱਤਾ ਹੈ। ਘੱਟੋ-ਘੱਟ ਉਜਰਤਾਂ ਅਤੇ ਪਿਛਲਾ ਬਕਾਇਆ ਲਾਗੂ ਕਰਨ ‘ਤੇ ਵੀ ਸਹਿਮਤੀ ਬਣੀ ਹੈ। ਚੇਅਰਮੈਨ ਨੇ ਪਿਛਲੇ ਸਮੇਂ ਤੋਂ ਘੱਟੋ-ਘੱਟ ਉਜਰਤਾਂ ਲਾਗੂ ਨਾ ਕਰਨ ਅਤੇ ਘੱਟ ਤਨਖ਼ਾਹ ਦੇਣ ਦੀ ਜਾਂਚ ਕਰਾਉਣ ਦਾ ਭਰੋਸਾ ਵੀ ਦਿੱਤਾ ਹੈ।

Advertisement
Tags :
ਪੰਚਾਇਤਪੰਚਾਇਤੀਪੈਨਸ਼ਨਰਾਂਮੰਤਰੀਮਿਲਿਆ
Advertisement