ਪੈਨਸ਼ਨਰਾਂ ਦਾ ਵਫ਼ਦ ਸਹਾਇਕ ਕਮਿਸ਼ਨਰ ਨੂੰ ਮਿਲਿਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਨਵੰਬਰ
ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਾ ਜ਼ਿਲ੍ਹਾ ਵਫ਼ਦ ਜਗਦੀਸ਼ ਸ਼ਰਮਾ, ਸੁਰਿੰਦਰ ਕੁਮਾਰ ਬਾਲੀਆ ਅਤੇ ਬਿੱਕਰ ਸਿੰਘ ਸਬਿੀਆ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਨੂੰ ਮਿਲਿਆ। ਅਧਿਕਾਰੀ ਨੂੰ ਮੰਗ ਪੱਤਰ ਸੌਂਪਦਿਆਂ 22 ਨਵੰਬਰ ਨੂੰ ਲੱਗਣ ਵਾਲੀ ਪੈਨਸ਼ਨ ਅਦਾਲਤ ਵਿੱਚ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ।
ਐਸੋਸੀਏਸ਼ਨ ਦੇ ਜ਼ਿਲ੍ਹਾ ਅਹੁਦੇਦਾਰ ਜਗਦੀਸ਼ ਸ਼ਰਮਾ, ਸੁਰਿੰਦਰ ਕੁਮਾਰ ਬਾਲੀਆ ਤੇ ਬਿੱਕਰ ਸਿੰਘ ਸਬਿੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 22 ਨਵੰਬਰ ਨੂੰ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ ਜਿਸ ਸਬੰਧੀ ਐਸਸੀਏਸ਼ਨ ਦਾ ਵਫ਼ਦ ਸਹਾਇਕ ਕਮਿਸ਼ਨਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਪੈਨਸ਼ਨ ਅਦਾਲਤ ਵਿੱਚ ਪੈਨਸ਼ਨਰਾਂ ਦੇ ਮਸਲੇ ਹੱਲ ਕੀਤੇ ਜਾਣ। ਮਸਲਿਆਂ ਦੇ ਹੱਲ ਲਈ ਪੈਨਸ਼ਨ ਅਦਾਲਤ ਵਿੱਚ ਪੈਨਸ਼ਨਰਾਂ ਨਾਲ ਸਬੰਧਤ ਸਾਰੇ ਬੈਂਕ ਮੈਨੇਜਰ, ਖਜ਼ਾਨਾ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਮੁਖੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨ ਨੂੰ ਇਸ ਅਦਾਲਤ ਦੀ ਕਾਮਯਾਬੀ ਅਤੇ ਪੈਨਸਨਰਾਂ ਦੇ ਮਸਲੇ ਹੱਲ ਕਰਨ ਵਿੱਚ ਕੀਤੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਫ਼ਦ ਵਿੱਚ ਹਰਬੰਸ ਲਾਲ ਜਿੰਦਲ, ਮੋਹਨ ਸਿੰਘ ਬਾਵਾ, ਰਾਮ ਲਾਲ ਸ਼ਰਮਾ, ਸੁਖਮਿੰਦਰ ਸਿੰਘ ਖੇੜੀ, ਜੈ ਸਿੰਘ, ਜਸਮੇਲ ਸਿੰਘ ਉਪਲੀ, ਰਾਜਿੰਦਰ ਕੁਮਾਰ, ਸੱਤਪਾਲ ਕਲਸੀ, ਬਲਵਿੰਦਰ ਸਿੰਘ ਤੇ ਰਾਮ ਲਾਲ ਸ਼ਰਮਾ ਆਦਿ ਸ਼ਾਮਲ ਸਨ।