ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਮੀ ਫੌਜੀਆਂ ਦਾ ਵਫ਼ਦ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਿਆ

08:55 AM Jul 01, 2023 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਲਦੇਵ ਸਿੰਘ ਗੁਰਦਾਸਪੁਰ ਤੇ ਸਾਥੀ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 30 ਜੂਨ
ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ। ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਧਰਮੀ ਫੌਜੀਆਂ ਦੀਆਂ ਮੰਗਾਂ ਸਬੰਧੀ ਸਦਭਾਵਨਾ ਵਾਲੇ ਮਹੌਲ ਵਿੱਚ ਖੁੱਲ੍ਹ ਕੇ ਵਿਚਾਰਾਂ ਹੋਈਆਂ। ਧਰਮੀ ਫੌਜੀਆਂ ਨੇ ਜਥੇਦਾਰ ਰਘਬੀਰ ਸਿੰਘ ਨੂੰ ਦੱਸਿਆ ਜੂਨ 1984 ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਹਮਲੇ ਦੇ ਰੋਸ ਵਜੋਂ ਸਿੱਖ ਧਰਮੀ ਫੌਜੀਆਂ ਨੇ ਅਕਾਲ ਤਖ਼ਤ ਸਾਹਿਬ ਨੂੰ ਫੌਜ ਤੋਂ ਮੁਕਤ ਕਰਵਾਉਣ ਲਈ ਬੈਰਕਾਂ ਛੱਡ ਕੇ ਸ੍ਰੀ ਅੰਮ੍ਰਿਤਸਰ ਵੱਲ ਚਾਲੇ ਪਾਏ ਸਨ। ਤਤਕਾਲੀ ਸਰਕਾਰਾਂ ਨੇ ਧਰਮੀ ਫੌਜੀਆਂ ’ਤੇ ਕਈ ਤਸ਼ੱਦਦ ਕੀਤੇ, ਕਈ ਧਰਮੀ ਫੌਜੀ ਸ਼ਹੀਦ ਤੇ ਜ਼ਖ਼ਮੀ ਹੋਏ, ਕਈਆਂ ਨੂੰ ਕੋਟ ਮਾਰਸ਼ਲ ਆਦਿ ਸਜ਼ਾਵਾਂ ਕੱਟਣੀਆਂ ਪਈਆਂ। ਵਫ਼ਦ ਨੇ ਜਥੇਦਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਸ਼ਹੀਦ ਸਿੱਖ ਧਰਮੀ ਫੌਜੀਆਂ ਦੀਆਂ ਫੋਟੋਆਂ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣ, ਜ਼ਖ਼ਮੀ ਧਰਮੀ ਫੌਜੀਆਂ ਨੂੰ ਜ਼ਿੰਦਾ ਸ਼ਹੀਦ ਐਲਾਨਿਆ ਜਾਵੇ ਅਤੇ ਧਰਮੀ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਸਟਾਫ ਨੂੰ ਧਰਮੀ ਫੌਜੀਆਂ ਦਾ ਪੂਰਾ ਮਾਣ-ਸਤਿਕਾਰ ਕਰਨ ਦੀ ਹਦਾਇਤ ਕੀਤੀ ਜਾਵੇ। ਇਸ ਤੋਂ ਇਲਾਵਾ ਧਰਮੀਂ ਫੌਜੀਆਂ ਜਥੇਦਾਰ ਨੂੰ ਅਪੀਲ ਕੀਤੀ 23 ਅਗਸਤ 2021 ਦੇ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨੂੰ ਰੱਦ ਰੱਦ ਕਰ ਕੇ ਬੈਂਰਕਾਂ ਛੱਡਣ ਵਾਲੇ ਸਾਰੇ ਸਿੱਖ ਫੌਜੀਆਂ ਨੂੰ ਧਰਮੀ ਫੌਜੀਆਂ ਦਾ ਦਰਜਾ ਦਿੱਤਾ ਜਾਵੇ।

Advertisement

Advertisement
Tags :
ਅਕਾਲਜਥੇਦਾਰਤਖ਼ਤਧਰਮੀਫੌਜੀਆਂਮਿਲਿਆਵਫ਼ਦ
Advertisement