ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੈੱਡ ਕਰਾਸ ਵਾਲੰਟੀਅਰਾਂ ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

09:16 PM Jun 29, 2023 IST

ਖੇਤਰੀ ਪ੍ਰਤੀਨਿਧ

Advertisement

ਲੁਧਿਆਣਾ, 25 ਜੂਨ

ਭਾਈ ਘਨ੍ਹੱਈਆ ਜੀ ਦੇ ਜੀਵਨ ਦਰਸ਼ਨ ਤੇ ਸੇਵਾ ਦੇ ਸੰਕਲਪ ਤੋਂ ਹਰ ਵਿਦਿਆਰਥੀ ਨੂੰ ਜਾਣੂ ਕਰਵਾਉਣ ਅਤੇ ਅਜੋਕੇ ਸਮੇਂ ਵਿੱਚ ਮੁੱਢਲੀ ਸਹਾਇਤਾ ਦਾ ਵਿਦਿਆਰਥੀ ਦੇ ਜੀਵਨ ਵਿੱਚ ਮਹੱਤਵ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਰੈੱਡ ਕਰਾਸ ਵਾਲੰਟੀਅਰ ਸੰਸਥਾ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਸਿੰਘ ਜੋਧਾਂ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਦੇ ਨੁਮਾਇੰਦੇ ਜਗਜੀਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਉਲੀਕੇ ਵੱਖ-ਵੱਖ ਬਲਾਕ ਤੇ ਜ਼ਿਲ੍ਹਾ ਪੱਧਰੀ ਸਹਿ-ਵਿਦਿਅਕ ਗਤੀਵਿਧੀਆਂ ਤੇ ਖੇਡ ਮੁਕਾਬਲਿਆਂ ਮੌਕੇ ਮੁੱਢਲੀ ਸਹਾਇਤਾ ਕੈਂਪ ਲਗਾਏ ਗਏ ਹਨ, ਜਿਸ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਤੋਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਜਾਣੂ ਕਰਵਾਇਆ ਗਿਆ। ਸਿਖਿਆ ਅਧਿਕਾਰੀ ਸ੍ਰੀ ਜੋਧਾਂ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਹੀ ਵਿਭਾਗ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਦੇਣ ਲਈ ਹਾਮੀ ਭਰੀ। ਉਨ੍ਹਾਂ ਕਿਹਾ ਕਿ ਜਲਦੀ ਹੀ ਪ੍ਰਾਇਮਰੀ ਸਕੂਲਾਂ ਵਿੱਚ ਫਸਟ ਏਡ ਤੇ ਹੋਮ ਨਰਸਿੰਗ ਬਾਬਤ ਜਾਗਰੂਕਤਾ ਮੁਹਿੰਮ ਚਲਾ ਕੇ ਵਿਦਿਆਰਥੀਆਂ ਨੂੰ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।

Advertisement

Advertisement
Tags :
ਅਧਿਕਾਰੀਸਿੱਖਿਆਕਰਾਸਮਿਲਿਆਰੈੱਡਵਾਲੰਟੀਅਰਾਂ
Advertisement