ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦਾ ਵਫ਼ਦ ਵਿਧਾਇਕ ਨੂੰ ਮਿਲਿਆ

08:01 AM Mar 30, 2024 IST
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਸਨਮਾਨ ਕਰਦੇ ਹੋਏ ਸੁਰਜੀਤ ਸਿੰਘ ਦੁੱਗਰੀ ਤੇ ਹੋਰ ਆਗੂ।

ਗੁਰਿੰਦਰ ਸਿੰਘ
ਲੁਧਿਆਣਾ, 29 ਮਾਰਚ
ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ 1984 ਵਿੱਚ ਦਿੱਲੀ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦਾ ਕਾਲਾ ਧੱਬਾ ਕਾਂਗਰਸ ਪਾਰਟੀ ਦੇ ਮੱਥੇ ਤੋਂ ਕਦੇ ਵੀ ਸਾਫ਼ ਨਹੀਂ ਹੋ ਸਕਦਾ।
ਉਹ ਆਪਣੇ ਦਫ਼ਤਰ ਵਿੱਚ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਦੀ ਅਗਵਾਈ ਹੇਠਲੇ ਵਫ਼ਦ ਨੂੰ ਸੰਬੋਧਨ ਕਰ ਰਹੇ ਸਨ। ਵਫ਼ਦ ਨੇ ਮਨਪ੍ਰੀਤ ਸਿੰਘ ਇਆਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੰਗਾ ਪੀੜਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਕੇ ਭਗਵੰਤ ਮਾਨ ਸਰਕਾਰ ਨੂੰ ਇਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਕੀਤੀ ਮੰਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ। ਵਿਧਾਇਕ ਇਆਲੀ ਨੇ ਸਰਕਾਰ ਨੂੰ ਇਹ ਵੀ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੀੜਤ ਪਰਿਵਾਰਾਂ ਦੇ ਹੱਕ ਵਿੱਚ ਕੀਤੇ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇ।
ਵਿਧਾਇਕ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਲਈ ਜੋ ਰਿਆਇਤਾਂ ਐਲਾਨੀਆਂ ਸਨ, ਉਸ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ ਅਤੇ ਭਗਵੰਤ ਮਾਨ ਸਰਕਾਰ ਵੀ ਉਨਾਂ ਨੂੰ ਲਾਗੂ ਨਹੀਂ ਕਰ ਰਹੀ।
ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਮਨਪ੍ਰੀਤ ਸਿੰਘ ਇਆਲੀ ਦਾ ਧੰਨਵਾਦ ਕੀਤਾ। ਇਸ ਮੌਕੇ ਇੰਦਰਪਾਲ ਸਿੰਘ ਵਿੱਕੀ, ਅਮਰਜੀਤ ਸਿੰਘ ਰਾਜਪਾਲ, ਸਤਨਾਮ ਸਿੰਘ ਸੱਤਾ, ਦਲਜੀਤ ਸਿੰਘ ਸੋਨੀ, ਹਰਵਿੰਦਰ ਸਿੰਘ ਕਾਕਾ, ਧਰਮਿੰਦਰ ਸਿੰਘ, ਬੀਬੀ ਕੁਲਵਿੰਦਰ ਕੌਰ ਅਤੇ ਬੀਬੀ ਸੁਖਵਿੰਦਰ ਕੌਰ ਸਣੇ ਕਈ ਆਗੂ ਹਾਜ਼ਰ ਸਨ।

Advertisement

Advertisement