ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਕੇਐੱਮ ਹਰਿਆਣਾ ਦੇ ਵਫ਼ਦ ਵੱਲੋਂ ਪ੍ਰਮੁੱਖ ਸਕੱਤਰ ਨਾਲ ਮੁਲਾਕਾਤ

07:09 AM Jul 22, 2024 IST
ਹਰਿਆਣਾ ਦੇ ਕਿਸਾਨਾਂ ਦਾ ਵਫ਼ਦ ਮੁੱਖ ਸਕੱਤਰ ਨੂੰ ਮੰਗ ਪੱਤਰ ਸੌਂਪਦਾ ਹੋਇਆ।

ਆਤਿਸ਼ ਗੁਪਤਾ
ਚੰਡੀਗੜ੍ਹ, 21 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਹਰਿਆਣਾ ਇਕਾਈ ਦੇ ਆਗੂਆਂ ਨੇ ਲੰਮੇ ਸਮੇਂ ਲਟਕ ਰਹੀਆਂ ਕਿਸਾਨੀ ਮੰਗਾਂ ਦੇ ਹੱਲ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਅੱਜ ਚੰਡੀਗੜ੍ਹ ’ਚ ਮੁਲਾਕਾਤ ਕੀਤੀ। ਆਗੂਆਂ ਨੇ ਲੰਘੇ ਦਿਨੀ ਮੰਗਾਂ ਦੀ ਪੂਰਤੀ ਲਈ ਸੂਬੇ ਵਿੱਚ ਸੰਘਰਸ਼ ਮਘਾਉਣ ਦਾ ਐਲਾਨ ਕੀਤਾ ਸੀ। ਉਸੇ ਐਲਾਨ ਮਗਰੋਂ ਅੱਜ ਐੱਸਕੇਐੱਮ ਆਗੂਆਂ ਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਵਿਚਾਲੇ ਹੋਈ ਇਹ ਮੀਟਿੰਗ ਕਈ ਘੰਟੇ ਚੱਲੀ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ 33 ਮੰਗਾਂ ਦਾ ਪੱਤਰ ਅਧਿਕਾਰੀਆਂ ਨੂੰ ਸੌਂਪਿਆ। ਵਫ਼ਦ ਵਿੱਚ ਬਲਬੀਰ ਸਿੰਘ, ਜੋਗਿੰਦਰ ਨੈਨ, ਰਤਨ ਮਾਨ, ਸੁਰੇਸ਼ ਕੌਥ, ਰਣਵੀਰ ਮਲਿਕ, ਅਜੈ ਸਿਧਾਨੀ, ਸੁਖਦੇਵ ਜੰਮੂ, ਵਿਕਾਸ ਸੀਸਰ, ਸੁਖਵਿੰਦਰ ਸਿੰਘ, ਜੈ ਕਰਨ, ਪ੍ਰਹਿਲਾਦ, ਸੁਖਵਿੰਦਰ ਔਲਖ, ਸੁਮਿਤ ਦਲਾਲ, ਦਵਿੰਦਰ ਵਿਰਦੀ, ਹਰਜਿੰਦਰ, ਰਾਜੀਵ ਮਲਿਕ ਆਦਿ ਸ਼ਾਮਲ ਸਨ।
ਕਿਸਾਨ ਆਗੂਆਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਹੱਲ ਨਹੀਂ ਕਰ ਰਹੀ ਪਰ ਹੁਣ ਜੇ ਦੋਵਾਂ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਐੱਸਕੇਐੱਮ ਵੱਲੋਂ ਸੂਬੇ ਵਿੱਚ ਪਿੰਡ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਦੀ ਘੇਰਾਬੰਦੀ ਵੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਸਾਨਾਂ ਦੀਆਂ ਮੰਗਾਂ ਵਿੱਚੋਂ ਕੁਝ ਮੰਗਾਂ ਨੂੰ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ ਅਤੇ ਕਿਸਾਨਾਂ ਨੂੰ ਹੋਰਨਾਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਜਲਦ ਹੱਲ ਦਾ ਭਰੋਸਾ ਦਿਵਾਇਆ। ਬਲਬੀਰ ਸਿੰਘ ਤੇ ਜੋਗਿੰਦਰ ਨੈਨ ਆਦਿ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤੇ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਉਸ ਦਾ ਭਾਅ ਤੈਅ ਕੀਤਾ ਜਾਵੇ। ਹੋਰ ਮੰਗਾਂ ’ਚ ਕਿਸਾਨਾਂ ਦੀਆਂ ਫ਼ਸਲਾਂ ਦਾ ਖਰਾਬਾ ਹੋਣ ’ਤੇ ਮੁਆਵਜ਼ਾ ਦੇਣਾ, ਖਾਦ ਦੀ ਕਾਲਾਬਾਜ਼ਾਰੀ ਰੋਕਣਾ ਤੇ ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣਾ ਆਦਿ ਸ਼ਾਮਲ ਹਨ। ਐੱਸਕੇਐੱਮ ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾ ਅਗਦੇ ਦਿਨਾਂ ਵਿੱਚ ਐੱਸਕੇਐੱਮ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement