ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮਿਲਿਆ

06:49 AM Sep 17, 2024 IST
ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦਾ ਹੋਇਆ ਅਧਿਆਪਕਾਂ ਦਾ ਵਫ਼ਦ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ
ਅਧਿਆਪਕ ਦਲ ਪੰਜਾਬ ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਤਰਵਿੰਦਰ ਕੌਰ ਅਤੇ ਡਿਪਟੀ ਡੀਈਓ (ਸੈਕੰਡਰੀ) ਮਨਜੀਤ ਕੌਰ ਨਾਲ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਅਤੇ ਜਨਰਲ ਸਕੱਤਰ ਵਿਸ਼ਾਲ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਫ਼ਦ ਨੇ ਸਿੱਖਿਆ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਸਿੱਖਿਆ ਵਿਭਾਗ ਵੱਲੋਂ ਬਦਲੀ ਅਤੇ ਤਰੱਕੀਆਂ ਨੂੰ ਮੁੱਖ ਰੱਖਦਿਆਂ ਹਰ ਵਰਗ ਦੇ ਅਧਿਆਪਕਾਂ ਦੀਆਂ ਸਰਵਿਸ ਬੁਕਸ ਹਰ ਪੱਖ ਤੋਂ ਮੁਕੰਮਲ ਕੀਤੀਆਂ ਜਾਣ, ਅਧਿਆਪਕਾਂ ਉਪਰ ਬੇਲੋੜਾ ਬੋਝ ਨਾ ਪਾਇਆ ਜਾਵੇ, ਵੱਖ-ਵੱਖ ਪ੍ਰੋਜੈਕਟਾਂ ਉਪਰ ਵਿਦਿਆਰਥੀਆਂ ਦੇ ਲੱਗ ਰਹੇ ਧਿਆਨ ਨੂੰ ਹਟਾ ਕੇ ਸਕੂਲੀ ਪੜ੍ਹਾਈ ਵੱਲ ਲਗਾਉਣ ਲਈ ਕਦਮ ਚੁੱਕੇ ਜਾਣ। ਸਿੱਖਿਆ ਅਧਿਕਾਰੀਆਂ ਨੇ ਇਨ੍ਹਾਂ ਮਸਲਿਆਂ ਤੇ ਮੰਗਾਂ ਦੇ ਹੱਲ ਦਾ ਭਰੋਸਾ ਦਿਵਾਇਆ। ਵਫ਼ਦ ਵਿਚ ਸੂਬਾਈ ਆਗੂ ਗੁਰਵਿੰਦਰ ਜੁਲਾਣ, ਕੁਲਵੰਤ ਸਿੰਘ ਅਮਰਗੜ੍ਹ, ਬਲਵੰਤ ਸਿੰਘ ਰਾਜੋਮਾਜਰਾ, ਨਰਿੰਦਰ ਸਿੰਘ ਫੱਗੂਵਾਲਾ ਤੇ ਜੈ ਗੋਪਾਲ ਆਦਿ ਆਗੂ ਹਾਜ਼ਰ ਸਨ।

Advertisement

Advertisement