ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

07:03 AM Jul 24, 2024 IST
ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ ਆਗੂ। *-ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਸ਼ੇਰਪੁਰ, 23 ਜੁਲਾਈ
ਐੱਸਸੀਬੀਸੀ ਅਧਿਆਪਕ ਯੂਨੀਅਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਜਿੰਦਰ ਕੌਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਰਾਹੀਂ ਸਿੱਖਿਆ ਸਕੱਤਰ ਨੂੰ ਲਿਖਤੀ ਮੰਗ ਪੱਤਰ ਭੇਜਿਆ ਗਿਆ। ਜਥੇਬੰਦੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਹੇਠ ਮੀਟਿੰਗ ਕਰਨ ਪੁੱਜੇ ਵਫ਼ਦ ਵਿੱਚ ਉਚੇਚੇ ਤੌਰ ’ਤੇ ਜਥੇਬੰਦੀ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਖੇੜੀ ਅਤੇ ਕੁਲਵੰਤ ਸਿੰਘ ਪੰਜਗਰਾਈਆਂ ਆਦਿ ਸ਼ਾਮਲ ਸਨ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨਾਲ ਹੋਈ ਮੀਟਿੰਗ ਬਾਰੇ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਖੇੜੀ ਨੇ ਦੱਸਿਆ ਕਿ ਚੋਣਾਂ ਦੌਰਾਨ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਆਈਆਂ ਗ੍ਰਾਂਟਾਂ ਜ਼ਬਤ ਕਰ ਲਈਆਂ ਗਈਆਂ ਸਨ ਜਿਸ ਮਗਰੋਂ ਕਈ ਥਾਈਂ ਵਿਕਾਸ ਕਾਰਜ ਚੱਲ ਰਹੇ ਹਨ ਪਰ ਗ੍ਰਾਂਟਾਂ ਹਾਲੇ ਤੱਕ ਵਾਪਸ ਨਹੀਂ ਕੀਤੀਆਂ ਗਈਆਂ। ਆਗੂਆਂ ਨੇ ਦੱਸਿਆ ਕਈ ਥਾਈਂ ਅਧਿਆਪਕ ਦੁਕਾਨਾਂ ਤੋਂ ਉਧਾਰ ਸਮਾਨ ਚੁੱਕਕੇ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਖਰਚ ਕਰ ਚੁੱਕੇ ਹਨ ਜਿਸਦੇ ਮੱਦੇਨਜ਼ਰ ਪ੍ਰੀ-ਪ੍ਰਾਇਮਰੀ ਸਮੇਤ ਹਰ ਪ੍ਰਕਾਰ ਦੀ ਰਾਸ਼ੀ ਸਕੂਲਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਚੁੱਕੀ ਗਈ ਹੈ।

Advertisement

Advertisement
Advertisement