For the best experience, open
https://m.punjabitribuneonline.com
on your mobile browser.
Advertisement

ਜਰਨਲਿਸਟ ਯੂਨੀਅਨ ਦੇ ਵਫਦ ਵੱਲੋਂ ਵਿਧਾਇਕ ਨਾਲ ਮੁਲਾਕਾਤ

07:15 AM Nov 17, 2024 IST
ਜਰਨਲਿਸਟ ਯੂਨੀਅਨ ਦੇ ਵਫਦ ਵੱਲੋਂ ਵਿਧਾਇਕ ਨਾਲ ਮੁਲਾਕਾਤ
Advertisement

Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 16 ਨਵੰਬਰ
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਇਕ ਵਫ਼ਦ ਨੇ ਜ਼ਿਲ੍ਹਾ ਰਾਜਿੰਦਰ ਜੈਦਕਾ ਅਤੇ ਸੀਨ‌ਅਰ ਮੀਤ ਪ੍ਰਧਾਨ ਦਲਜਿੰਦਰ ਸਿੰਘ ਕਲਸੀ ਦੀ ਅਗਵਾਈ ਹੇਠ ਵਿਸ਼ਵ ਪ੍ਰੈੱਸ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ-ਉਰ ਰਹਿਮਾਨ ਨੂੰ ਇੱਕ ਪੱਤਰ ਸੌਂਪਿਆ। ਵਫ਼ਦ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਅਤੇ ਡੈਸਕ ਸਟਾਫ ਨੂੰ ਪੈਨਸ਼ਨ ਦੀ ਸਹੂਲਤ ਦਿੱਤੀ ਜਾਵੇ, ਮਾਨਤਾ ਪ੍ਰਾਪਤ ਪੱਤਰਕਾਰਾਂ ਅਤੇ ਡੈਸਟ ਸਟਾਫ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਹਰਿਆਣਾ ਪੈਟਰਨ ’ਤੇ ਦਿੱਤੀ ਜਾਵੇ, ਪੱਤਰਕਾਰਾਂ ਲਈ ਸਹਾਇਤਾ ਫੰਡ ਕਾਇਮ ਕੀਤਾ ਜਾਵੇ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 15 ਤੋਂ ਵਧਾ ਕੇ 50 ਕੀਤਾ ਜਾਵੇ, ਜ਼ਿਲ੍ਹਿਆਂ ’ਚ ਵੀ ਪੱਤਰਕਾਰਾਂ ਨੂੰ ਸਰਕਾਰੀ ਰਿਹਾਇਸ਼ ਦਿੱਤੀ ਜਾਵੇ, ਪੰਜਾਬ ਭਵਨ ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨੂੰ ਅਲਾਟ ਕੀਤੇ ਜਾਣ ਵਾਲੇ ਕਮਰਿਆਂ ਦੀ ਗਿਣਤੀ ਵਧਾ ਕੇ 6 ਕੀਤੀ ਜਾਵੇ, ਅਦਾਰਿਆਂ ਦੇ ਨਿਊਜ਼ ਟੇਬਲਾਂ ਉੱਤੇ ਕੰਮ ਕਰਦੇ ਮੀਡੀਆ ਕਰਮੀਆਂ ਨੂੰ ਵੀ ਫੀਲਡ ਪੱਤਰਕਾਰਾਂ ਵਾਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।

Advertisement

Advertisement
Author Image

Advertisement