ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਫ਼ਦ ਏਡੀਸੀ ਨੂੰ ਮਿਲਿਆ

09:33 AM May 29, 2024 IST
ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਬਾਹਰ ਧਰਨਾ ਦਿੰਦੇ ਹੋਏ ਦਲਿਤ ਭਾਈਚਾਰੇ ਦੇ ਲੋਕ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 28 ਮਈ
ਪਿੰਡ ਲਾਂਗੜੀਆ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਮੈਂਬਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਪਾਲ ਸਿੰਘ ਨੂੰ ਮਿਲੇ ਅਤੇ ਦਲਿਤ ਵਰਗ ਨਾਲ ਸਬੰਧਤ ਲ਼ਾਭਪਾਤਰੀ ਲੋਕਾਂ ਨੂੰ ਮਿਲੇ ਪਲਾਟਾਂ ਦੇ ਮਾਲਕਾਨਾ ਹੱਕ ਦਿਵਾਉਣ ਦੀ ਅਪੀਲ ਕੀਤੀ, ਜਿਸ ’ਤੇ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦਾ ਪੱਖ ਸੁਣਨ ਉਪਰੰਤ ਇਸ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ 11 ਜੂਨ ਨੂੰ 11 ਵਜੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਚਾਰ ਮਈ ਨੂੰ ਪਿੰਡ ਲਾਂਗੜੀਆਂ ਵਿੱਚ ਕੁਝ ਰਸੂਖ਼ਦਾਰਾਂ ਦਾ ਦਲਿਤਾਂ ਨੂੰ ਪਲਾਟਾਂ ਦੇ ਰੂਪ ’ਚ ਮਿਲੀ ਹੋਈ ਜ਼ਮੀਨ ਸਬੰਧੀ ਝਗੜਾ ਹੋ ਗਿਆ ਸੀ ਜਿਸ ਵਿੱਚ ਬਹੁਤ ਸਾਰੇ ਦਲਿਤ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐੱਸਸੀ ਐੱਸਟੀ ਐਕਟ ਤਹਿਤ ਪਰਚਾ ਦਰਜ ਕਰਵਾਉਣ, ਮਿਲੇ ਹੋਏ ਪਲਾਟਾਂ ਦੇ ਮਾਲਕੀ ਹੱਕ ਲੈਣ, ਬਾਕੀ ਲੋੜਵੰਦ ਪਰਿਵਾਰਾਂ ਨੂੰ ਪਲਾਟ ਕੱਟ ਕੇ ਦੇਣ ਅਤੇ ਪੰਚਾਇਤੀ ਜ਼ਮੀਨ ਵਿੱਚੋਂ ਬਣਦਾ ਤੀਜਾ ਹਿੱਸਾ ਪੱਕੇ ਤੌਰ ’ਤੇ ਦੇਣ ਦੀ ਮੰਗ ਨੂੰ ਲੈ ਕੇ ਮੋਰਚਾ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਏਡੀਸੀ ਰਾਜਪਾਲ ਸਿੰਘ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਇਹ ਤੈਅ ਕੀਤਾ ਗਿਆ ਕਿ ਦਲਿਤਾਂ ਨੂੰ ਪਹਿਲਾਂ ਮਿਲੇ 48 ਪਲਾਟਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ, ਬਾਕੀ ਲੋੜਵੰਦ ਪਰਿਵਾਰਾਂ ਨੂੰ ਵੀ ਪਲਾਟ ਕੱਟ ਕੇ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਭਰੋਸੇ ’ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੋਰਚਾ 18 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ।

Advertisement

Advertisement
Advertisement