ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਐਤੀਆਣਾ ਵਾਸੀਆਂ ਦਾ ਵਫ਼ਦ ਮੰਗਾਂ ਲਈ ਡਿਪਟੀ ਕਮਿਸ਼ਨਰ ਨੂੰ ਮਿਲਿਆ

08:39 AM Apr 18, 2024 IST
ਡੀਸੀ ਨੂੰ ਮੰਗ ਪੱਤਰ ਦਿੰਦਾ ਹੋਇਆ ਪਿੰਡ ਵਾਸੀਆਂ ਦਾ ਵਫ਼ਦ। -ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 17 ਅਪਰੈਲ
ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦੇ ਸਿਵਲ ਟਰਮੀਨਲ ਲਈ 162 ਏਕੜ ਜ਼ਮੀਨ ਦੇਣ ਵਾਲੇ ਪਿੰਡ ਐਤੀਆਣਾ ਵਾਸੀਆਂ ਦੀ ਨਾਰਾਜ਼ਗੀ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਦੇ ਲੋਕਾਂ ਨੂੰ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਡੀਸੀ ਨੇ ਭਰੋਸਾ ਦਿੱਤਾ ਕਿ ਸਿਵਲ ਟਰਮੀਨਲ ਦੇ ਨਾਮਕਰਨ ਵਿੱਚ ਪਿੰਡ ਐਤੀਆਣਾ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ ਅਤੇ ਜਲਦ ਹੀ ਸਿਵਲ ਪ੍ਰਸ਼ਾਸਨ, ਗਲਾਡਾ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨਾਲ ਮੀਟਿੰਗ ਵਿੱਚ ਇਸ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਡੀਸੀ ਨੂੰ ਮੰਗ ਪੱਤਰ ਦੇਣ ਉਪਰੰਤ ਸਰਪੰਚ ਲਖਵੀਰ ਸਿੰਘ ਨੇ ਕਿਹਾ ਕਿ ਬਾਕੀ ਮੰਗਾਂ ਬਾਰੇ ਵੀ ਡਿਪਟੀ ਕਮਿਸ਼ਨਰ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਸਰਪੰਚ ਲਖਵੀਰ ਸਿੰਘ ਅਨੁਸਾਰ ਪੰਚਾਇਤ ਵੱਲੋਂ ਗਲਾਡਾ ਤੋਂ ਖ਼ਰੀਦ ਕੀਤੇ ਰਸਤੇ ਦੀ ਜ਼ਮੀਨ ਪੰਚਾਇਤ ਦੇ ਨਾਮ ਤਬਦੀਲ ਕਰਨ ਅਤੇ ਗ਼ਰੀਬ ਪਰਿਵਾਰਾਂ ਦੇ ਕੱਟੇ ਗਏ ਰਾਸ਼ਨ ਕਾਰਡ ਬਹਾਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਲਈ ਹਦਾਇਤਾਂ ਦਿੱਤੀਆਂ ਹਨ। ਕਿਸਾਨ ਇੰਦਰਜੀਤ ਸਿੰਘ ਸਿੱਧੂ ਦੇ ਟਿਊਬਵੈੱਲ ਦਾ ਮੁਆਵਜ਼ਾ ਦੇਣ ਦਾ ਵੀ ਭਰੋਸਾ ਦਿੱਤਾ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਇੰਦਰਜੀਤ ਸਿੰਘ ਸਿੱਧੂ ਅਤੇ ਸ਼ਿੰਗਾਰਾ ਸਿੰਘ ਪੰਚ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪਿੰਡ ਵਾਸੀਆਂ ਵੱਲੋਂ ਹਵਾਈ ਅੱਡੇ ਦੇ ਨਾਮ ਨਾਲ ਪਿੰਡ ਐਤੀਆਣਾ ਦਾ ਨਾ ਤੇ ਹੋਰ ਮਸਲਿਆਂ ਦੇ ਹੱਲ ਲਈ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।

Advertisement

Advertisement
Advertisement