ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਏਡੀਸੀ ਨੂੰ ਮਿਲਿਆ

08:25 AM Aug 25, 2024 IST
ਏਡੀਸੀ ਨੂੰ ਮੰਗ ਪੱਤਰ ਸੌਂਪਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਗਸਤ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਜ਼ਿਲ੍ਹਾ ਇਕਾਈ ਦਾ ਇੱਕ ਵਫ਼ਦ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ ਗਿਆ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਦੀਪ ਸਿੰਘ ਕਾਲਾ ਨੇ ਕਿਹਾ ਕਿ 24 ਮਈ ਨੂੰ ਚੋਣਾਂ ਤੋਂ ਪਹਿਲਾਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ (ਪੰਜਾਬ) ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡੀਸੀ ਦਫ਼ਤਰ ਸੰਗਰੂਰ ਧਰਨਾ ਲਗਾਇਆ ਗਿਆ ਸੀ, ਜਿਸ ਵਿੱਚ ਤਹਿਸੀਲਦਾਰ ਰਾਹੀਂ ਮੰਗ ਪੱਤਰ ਲੈਂਦਿਆਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ। ਇਸ ਮਗਰੋਂ ਨਾ ਤਾ ਪ੍ਰਸ਼ਾਸਨ ਨੇ ਕੋਈ ਮੀਟਿੰਗ ਕੀਤੀ ਤੇ ਨਾ ਹੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਕੋਈ ਅਮਲੀ ਜਾਮਾ ਪਹਿਨਾਇਆ ਗਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਨਿਬੇੜਾ ਨਾ ਕੀਤਾ ਗਿਆ ਤਾਂ 30 ਸਤੰਬਰ ਨੂੰ ਸੰਗਰੂਰ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਡੀਸੀ ਦਫ਼ਤਰ ਮੂਹਰੇ ਧਰਨਾ ਲਗਾਇਆ ਜਾਵੇਗਾ।

Advertisement

Advertisement