ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ਵ ਬੈਂਕ ਦੇ ਵਫ਼ਦ ਵੱਲੋਂ ਪੀਏਯੂ ਨਾਲ ਖੋਜ ਖੇਤਰ ’ਚ ਸਹਿਯੋਗ ਬਾਰੇ ਚਰਚਾ

08:05 AM Jun 13, 2024 IST
ਵਿਸ਼ਵ ਬੈਂਕ ਦੇ ਵਫ਼ਦ ਦਾ ਸਵਾਗਤ ਕਰਦੇ ਹੋਏ ਪੀਏਯੂ ਦੇ ਅਧਿਕਾਰੀ।

ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਜੂਨ
ਵਿਸ਼ਵ ਬੈਂਕ ਦੇ ਮਾਹਿਰਾਂ ਦੇ ਇੱਕ ਵਫ਼ਦ ਨੇ ਨੈਸ਼ਨਲ ਐਗਰੀਕਲਚਰਲ ਹਾਇਰ ਐਜੂਕੇਸ਼ਨ ਪ੍ਰੋਜੈਕਟ ਦੀ ਸਮੀਖਿਆ ਕਰਨ ਅਤੇ ਭਵਿੱਖ ਵਿੱਚ ਖੋਜ ਵਿਚ ਸਹਿਯੋਗ ਬਾਰੇ ਚਰਚਾ ਕਰਨ ਲਈ ਪੀਏਯੂ ਦਾ ਦੌਰਾ ਕੀਤਾ। ਵਫ਼ਦ ਵਿੱਚ ਵਿਸ਼ਵ ਬੈਂਕ ਵਿੱਚ ਸੀਨੀਅਰ ਖੇਤੀਬਾੜੀ ਅਰਥ ਸ਼ਾਸਤਰੀ ਅਤੇ ਟੀਮ ਆਗੂ ਬੇਕਜ਼ੋਦ ਸ਼ਮਸੀਏਵ ਅਤੇ ਵਿਸ਼ਵ ਬੈਂਕ ਦੇ ਸਲਾਹਕਾਰ ਡਾ. ਗੈਰੀ ਬੋਇਲ ਸ਼ਾਮਲ ਸਨ। ਇਸ ਵਫ਼ਦ ਨੇ ਪੀਏਯੂ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਚੰਡੀਗੜ੍ਹ ਅਤੇ ’ਵਰਸਿਟੀ ਦੇ ਹੋਰ ਅਧਿਕਾਰੀਆਂ ਨਾਲ ਪੀਏਯੂ ਵਿੱਚ ਵਿਚਾਰ-ਵਟਾਂਦਰਾ ਕੀਤਾ।
ਡਾ. ਗੋਸਲ ਨੇ ਪੰਜਾਬ ਨੂੰ ਦਰਪੇਸ਼ ਖੇਤੀਬਾੜੀ ਚੁਣੌਤੀਆਂ, ਮੌਸਮੀ ਤਬਦੀਲੀ, ਪਾਣੀ ਦੀ ਕਮੀ ਅਤੇ ਵਾਤਾਵਰਨ ਸੁਰੱਖਿਆ ਦਾ ਜ਼ਿਕਰ ਕੀਤਾ। ਡਾ. ਗੋਸਲ ਨੇ ਖੇਤੀ-ਰਸਾਇਣਕ ਵਰਤੋਂ ਨੂੰ ਘੱਟ ਕਰਨ ਲਈ ਸੰਯੁਕਤ ਪੌਸ਼ਟਿਕ ਪ੍ਰਬੰਧਨ, ਸੰਯੁਕਤ ਕੀਟ ਪ੍ਰਬੰਧਨ ਅਤੇ ਸੰਯੁਕਤ ਰੋਗ ਪ੍ਰਬੰਧਨ ਵਿੱਚ ਪੀਏਯੂ ਦੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ। ਵਿਸ਼ਵ ਬੈਂਕ ਦੀ ਟੀਮ ਨੇ ਕਿਸਾਨਾਂ ਲਈ ਕੋਲਡ ਸਟੋਰੇਜ ਸੁਵਿਧਾਵਾਂ ਵਧਾਉਣ ਦਾ ਸੁਝਾਅ ਦਿੱਤਾ। ਪੰਜਾਬ ਵਿੱਚ ਮਿਆਰੀ ਉਤਪਾਦਨ ਨੂੰ ਵਧਾਉਣ ਲਈ ਕਿਸਾਨ ਉਤਪਾਦਕ ਸੰਗਠਨਾਂ ਨੂੰ ਮੰਡੀਕਰਨ ਮਾਹਿਰਾਂ ਨਾਲ ਜੋੜਨ ਦੀ ਗੱਲ ਕੀਤੀ।
ਇਸ ਤੋਂ ਪਹਿਲਾਂ, ਪੀਏਯੂ ਵਿੱਚ ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਪੀਏਯੂ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕੀਤੀ। ਡਾ. ਢੱਟ ਨੇ ਪਾਣੀ ਦੀ ਬੱਚਤ ਕਰਨ ਵਾਲੀਆਂ ਤਕਨੀਕਾਂ, ਥੋੜ੍ਹੇ ਸਮੇਂ ਦੀਆਂ ਕਿਸਮਾਂ, ਜੀਨੋਮਿਕ-ਸਹਾਇਤਾ ਪ੍ਰਾਪਤ ਬ੍ਰੀਡਿੰਗ, ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ, ਬਾਇਓ ਖਾਦ, ਵਾਢੀ ਤੋਂ ਬਾਅਦ ਸੰਭਾਲ ਅਤੇ ਵਿਸ਼ੇਸ਼ ਕਿਸਮਾਂ ਦੀ ਸਪੀਡ ਬ੍ਰੀਡਿੰਗ ਦਾ ਜ਼ਿਕਰ ਕੀਤਾ। ਡਾ. ਜੇਐੱਮ ਸਿੰਘ ਨੇ ਸਰਕਾਰ ਦੀਆਂ ਨੀਤੀਆਂ ਅਤੇ ਉਤਪਾਦਕ ਸਹਾਇਤਾ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਡਾ. ਧਨਵਿੰਦਰ ਸਿੰਘ ਨੇ ਸਥਿਰ ਖੇਤੀ ਲਈ ਕੁਦਰਤੀ ਸਰੋਤ ਪ੍ਰਬੰਧਨ ਸਕੂਲ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਵਫ਼ਦ ਨੇ ਵਿਕਸਿਤ ਤਕਨਾਲੋਜੀਆਂ ਬਾਰੇ ਸਵਾਲ ਜਵਾਬ ਸੈਸ਼ਨ ਵਿੱਚ ਹਿੱਸਾ ਲਿਆ।
ਡਾ. ਮਾਨਵ ਇੰਦਰਾ ਸਿੰਘ ਗਿੱਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪੀਏਯੂ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੇ ਕੋਆਰਡੀਨੇਟਰ ਡਾ. ਜਗਦੀਪ ਸੰਧੂ ਨੇ ਧੰਨਵਾਦ ਕੀਤਾ।

Advertisement

Advertisement
Advertisement