ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਦਾ ਵਫ਼ਦ ਐੱਸਐੱਸਪੀ ਨੂੰ ਮਿਲਿਆ

08:28 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 26 ਜੂਨ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦਾ ਜ਼ਿਲ੍ਹਾ ਪੱਧਰੀ ਵਫ਼ਦ ਐੱਸਐੱਸਪੀ ਨੂੰ ਮਿਲਿਆ। ਵਫ਼ਦ ਨੇ ਪਿੰਡ ਬਿਗੜਵਾਲ ਵਿੱਚ ਰਿਜ਼ਰਵ ਕੋਟੇ ਤਹਿਤ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਸਾਂਝੇ ਤੌਰ ‘ਤੇ ਲੈਣ ਲਈ ਚੱਲ ਰਹੇ ਸੰਘਰਸ਼ ਦੌਰਾਨ ਦੋਵੇਂ ਧਿਰਾਂ ਦਰਮਿਆਨ ਹੋਏ ਝਗੜੇ ਵਿਚ ਸੁਨਾਮ ਪੁਲੀਸ ‘ਤੇ ਪੱਖਪਾਤੀ ਰਵੱਈਏ ਦਾ ਦੋਸ਼ ਲਾਇਆ। ਯੂਨੀਅਨ ਦੇ ਸੂਬਾ ਸਕੱਤਰ ਧਰਮਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਵਫ਼ਦ ਵੱਲੋਂ ਐੱਸਐੱਚਓ ਅਤੇ ਡੀਐੱਸਪੀ ਦੀ ਭੂਮਿਕਾ ਉਪਰ ਵੀ ਅਸੰਤੁਸ਼ਟੀ ਜ਼ਾਹਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਵੱਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਵੀ ਕੀਮਤ ‘ਤੇ ਪੱਖਪਾਤੀ ਰਵੱਈਆ ਨਹੀਂ ਅਪਣਾਇਆ ਜਾਵੇਗਾ ਅਤੇ ਇਸ ਮਾਮਲੇ ਦੀ ਜਿੰਮੇਵਾਰੀ ਐੱਸਪੀ ਡੀ. ਪਲਵਿੰਦਰ ਸਿੰਘ ਚੀਮਾ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਕੇਸ ਰੱਦ ਕੀਤਾ ਜਾਵੇ, ਦੂਜੀ ਧਿਰ ਦੀਆਂ ਔਰਤਾਂ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇ। ਵਫ਼ਦ ‘ਚ ਜਿਲ੍ਹਾ ਆਗੂ ਕਰਮਜੀਤ ਕੌਰ,ਡੀਟੀਐਫ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਜਸਵੀਰ ਸਿੰਘ ਨਮੋਲ, ਜਗਸੀਰ ਸਿੰਘ ਬਿਗੜਵਾਲ, ਗੁਰਮੀਤ ਸਿੰਘ, ਬਲਵੀਰ ਸਿੰਘ ਅਤੇ ਜਰਨੈਲ ਸਿੰਘ ਸ਼ਾਮਲ ਸਨ।

Advertisement

Advertisement
Tags :
ਐੱਸਐੱਸਪੀਮਜ਼ਦੂਰਾਂਮਿਲਿਆ
Advertisement