ਦਿੱਲੀ ਦੀ ਅਦਾਲਤ ਨੇ ‘ਆਪ’ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਦਿੱਤੀ
07:56 AM Oct 19, 2024 IST
ਨਵੀਂ ਦਿੱਲੀ, 18 ਅਕਤੂਬਰ
ਇਥੋਂ ਦੀ ਅਦਾਲਤ ਨੇ ਅੱਜ ‘ਆਪ’ ਆਗੂ ਤੇ ਦਿੱਲੀ ਦੇ ਸਾਬਕਾ ਕੈਬਨਿਟ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮੁਕੱਦਮੇ ਵਿੱਚ ਜ਼ਮਾਨਤ ਦੇ ਦਿੱਤੀ। ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਤੌਰ ’ਤੇ ਉਸ ਨਾਲ ਸਬੰਧਤ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ 30 ਮਈ 2022 ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਵੇਲੇ ਨਿਆਂਇਕ ਹਿਰਾਸਤ ਵਿੱਚ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ, ‘ਮੁਕੱਦਮੇ ਵਿੱਚ ਹੋ ਰਹੀ ਦੇਰੀ ਅਤੇ 18 ਮਹੀਨਿਆਂ ਦੀ ਲੰਬੀ ਜੇਲ੍ਹ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਇਹ ਸੱਚ ਜਾਣਦੇ ਹੋਏ ਕਿ ਮੁਕੱਦਮਾ ਸ਼ੁਰੂ ਹੋਣ ਵਿੱਚ ਲੰਬਾ ਸਮਾਂ ਲੱਗੇਗਾ, ਮੁਲਜ਼ਮ ਰਾਹਤ ਦਾ ਹੱਕਦਾਰ ਹੈ।’ ਜੱਜ ਨੇ 50,000 ਰੁਪਏ ਦੇ ਜ਼ਮਾਨਤੀ ਬਾਂਡ ਅਤੇ ਐਨੇ ਹੀ ਰਕਮ ਵਾਲੇ ਦੋ ਜ਼ਮਾਨਤੀਆਂ ਬਦਲੇ ਜੈਨ ਦੀ ਜ਼ਮਾਨਤ ਮਨਜ਼ੂਰ ਕਰ ਲਈ। -ਪੀਟੀਆਈ
Advertisement
Advertisement