ਸੀਪੀਆਈ (ਐੱਮ) ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ
08:25 AM Sep 07, 2023 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਸਤੰਬਰ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਆਗੂਆਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕਰਨ ਅਤੇ ਹੋਰ ਮੰਗਾਂ ਲਈ ਐੱਸਡੀਐੱਮ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ। ਵਫ਼ਦ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਜੀਤਪਾਲ ਭੁੱਲਰ ਨੇ ਦੱਸਿਆ ਕਿ ਪੱਤਰ ਰਾਹੀਂ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਅਦਾਰਿਆਂ ’ਚੋਂ ਭ੍ਰਿਸ਼ਟਾਚਾਰ ਖਤਮ ਕਰਨ, ਪੰਜਾਬ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ, ਮਹਿੰਗਾਈ ਨੂੰ ਕਾਬੂ ਕਰਨ, ਸਿਹਤ ਸਹੂਲਤਾਂ ’ਚ ਸੁਧਾਰ, ਸਿੱਖਿਆ ਪ੍ਰਬੰਧ ਦਰੁਸਤ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਪੈਟਰੋਲ ਤੇ ਡੀਜ਼ਲ ’ਤੇ ਵੈਟ ਘਟਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਤਿੱਖਾ ਸੰਘਰਸ਼ ਛੇੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਮਪੁਰਾ, ਮੌੜ, ਤਲਵੰਡੀ ਸਾਬੋ ਤੇ ਗੋਨਿਆਣਾ ਵਿੱਚ ਵੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਹਨ।
Advertisement
Advertisement