ਕੰਪਿਊਟਰ ਅਧਿਆਪਕ ਜਥੇਬੰਦੀ ਵੱਲੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ
ਮੁਕੰਦ ਸਿੰਘ ਚੀਮਾ
ਸੰਦੌੜ, 19 ਨਵੰਬਰ
ਕੰਪਿਊਟਰ ਅਧਿਆਪਕ ਯੂਨੀਅਨ ਮਾਲੇਰਕੋਟਲਾ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਰਿਸ਼ਵ ਦੇਵ ਗੋਇਲ ਸਟੇਟ ਕਮੇਟੀ ਮੈਂਬਰ ਅਤੇ ਜਸਪਾਲ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਮਿਲਿਆ ਅਤੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਬੜੇ ਹੀ ਵਿਸਥਾਰ ਨਾਲ ਚਰਚਾ ਕਰਦੇ ਹੋਏ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ ਅਤੇ ਇਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਰਿਸ਼ਵ ਦੇਵ ਗੋਇਲ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਉਤੇ 6ਵਾਂ ਪੇਅ ਕਮਿਸ਼ਨ ਲਗਾ ਕੇ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਦੀ ਮੰਗ ਨੂੰ ਪੁਰਜ਼ੋਰ ਤਰੀਕੇ ਨਾਲ ਰੱਖੀ ਗਈ ਹੈ।