ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਜਿੰਪਾ ਨੂੰ ਮੰਗ ਪੱਤਰ

07:53 AM Jul 02, 2023 IST
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ। -ਫੋਟੋ-ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਜੁਲਾਈ
ਕੰਪਿਊਟਰ ਅਧਿਆਪਕ ਯੂਨੀਅਨ ਦਾ ਇਕ ਵਫ਼ਦ ਸੂਬਾ ਮੀਤ ਪ੍ਰਧਾਨ ਅਨਿਲ ਐਰੀ ਅਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਅੱਜ ਇੱਥੇ ਮਿਲਿਆ ਅਤੇ ਮੰਗ ਪੱਤਰ ਦਿੱਤਾ।
ਵਫ਼ਦ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ’ਤੇ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਲਾਗੂ ਕੀਤੇ ਜਾਣ ਤੇ ਪੇਅ ਪ੍ਰੋਟੈਕਟ ਕਰਕੇ ਸਿੱਖਿਆ ਵਿਭਾਗ ’ਚ ਮਰਜ਼ ਕੀਤਾ ਜਾਵੇ। ਉਨ੍ਹਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਸਬ ਕਮੇਟੀ ਨੂੰ ਸਿਫਾਰਸ਼ ਕਰਨ ਦੀ ਮੰਗ ਵੀ ਕੀਤੀ। ਜਿੰਪਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਬ ਕਮੇਟੀ ਨੂੰ ਸਿਫ਼ਾਰਸ਼ ਕਰਨਗੇ। ਵਫ਼ਦ ’ਚ ਸੰਦੀਪ ਸਿੰਘ, ਰਾਜਨ ਕਾਲੀਆ, ਅਮਨਦੀਪ ਸਿੰਘ, ਨਰਿੰਦਰਪਾਲ ਸਿੰਘ, ਰਣਦੀਪ ਕੁਮਾਰ, ਸਰਬਜੀਤ ਸਿੰਘ, ਰਾਜਵਿੰਦਰ ਸਿੰਘ ਸ਼ਾਹੀ, ਹਰਪ੍ਰੀਤ ਸਿੰਘ, ਰਵੀ ਕੁਮਾਰ ਆਦਿ ਸ਼ਾਮਿਲ ਸਨ।

Advertisement

Advertisement
Tags :
ਅਧਿਆਪਕਕੰਪਿਊਟਰਜਿੰਪਾਪੱਤਰਯੂਨੀਅਨਵੱਲੋਂ
Advertisement