ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ ਦੇ ਵਫ਼ਦ ਵੱਲੋਂ ਏਡੀਸੀ ਨੂੰ ਮੰਗ ਪੱਤਰ

07:32 AM Sep 12, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਇੱਕ ਵਫ਼ਦ ਨੇ ਏਡੀਸੀ ਨੂੰ ਮੰਗ ਪੱਤਰ ਦੇਕੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਘੁੁਲਾਲ ਤੇ ਪ੍ਰੈੱਸ ਸਕੱਤਰ ਗੁਰਜੀਤ ਸਿੰਘ ਗੜ੍ਹੀ ਤਰਖਾਣਾ ਦੀ ਅਗਵਾਈ ਹੇਠ ਵਫ਼ਦ ਨੂੰ ਏਡੀਸੀ ਮੇਜਰ ਅਮਿਤ ਸਰੀਨ ਨੇ ਭਰੋਸਾ ਦਿਵਾਇਆ ਕਿ ਉਹ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਉੱਚ ਅਧਿਕਾਰੀਆਂ ਪਾਸ ਭੇਜਕੇ ਇਨ੍ਹਾਂ ਦਾ ਹੱਲ ਕਰਵਾਉਣਗੇ। ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਵਿੱਚ ਡੀਏਪੀ ਖਾਦ ਦੀ ਬੇਹੱਦ ਕਮੀ ਹੈ। ਖਾਦ ਨਾ ਹੀ ਕੋ-ਆਪ੍ਰੇਟਿਵ ਸੁਸਾਇਟੀਆਂ ਅਤੇ ਨਾ ਹੀ ਬਾਜ਼ਾਰ ਵਿੱਚ ਉਪਲਬਧ ਹੈ। ਇਸ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਜਲਦੀ ਤੋਂ ਜਲਦੀ ਕੋਈ ਕਦਮ ਪੁੱਟੇ। ਉਨ੍ਹਾਂ ਕਿਹਾ ਕਿ ਨੈਨੋ ਯੂਰੀਆ ਜਾਂ ਹੋਰ ਕਈ ਕਿਸਮ ਦੇ ਉਤਪਾਦ ਬਾਜ਼ਾਰ ਵਿੱਚ ਉਪਲਬਧ ਹਨ ਤੇ ਦੁਕਾਨਦਾਰ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਇਨ੍ਹਾਂ ਨੂੰ ਖਰੀਦਣ ਲਈ ਮਜਬੂਰ ਕਰਦੇ ਹਨ। ਵਫ਼ਦ ਵਿੱਚ ਦਰਸ਼ਨ ਸਿੰਘ ਰੋਹਲਾ, ਮੋਹਣ ਸਿੰਘ ਮਾਛੀਵਾੜਾ, ਦਵਿੰਦਰ ਸਿੰਘ ਗਰੇਵਾਲ, ਬਹਾਦਰ ਸਿੰਘ ਰੋਹਲਾ, ਬਲਵਿੰਦਰ ਸਿੰਘ, ਅਮਨਦੀਪ ਸਿੰਘ ਮੁਬਕਾਬਾਦ, ਬਿੱਲੂ ਮਾਂਗਟ, ਜਗਜੀਤ ਸਿੰਘ ਚਹਿਲਾਂ, ਰਾਜਿੰਦਰ ਸਿੰਘ ਬਾਲਿਓਂ, ਨਿਰਮਲ ਸਿੰਘ ਰੋਹਲਾ, ਗੋਲਡੀ ਘੁਲਾਲ, ਤਰਮਨ ਮਾਛੀਵਾੜਾ, ਰਮਨ ਘੁਲਾਲ, ਕਰਨ ਉਪਲ ਹਾਜ਼ਰ ਸਨ।

Advertisement

Advertisement