ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਗਰਾਹਾਂ ਜਥੇਬੰਦੀ ਦੇ ਵਫ਼ਦ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ

08:45 AM May 14, 2024 IST
ਐੱਸਡੀਐੱਮ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ। -ਫੋਟੋ: ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 13 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਨੇ ਅੱਜ ਡੀਸੀ ਜਲੰਧਰ ਦੇ ਨਾਮ ਐੱਸਡੀਐੱਮ ਸ਼ਾਹਕੋਟ ਨੂੰ ਮੰਗ ਪੱਤਰ ਦੇ ਕੇ ਟੌਲ ਪਲਾਜ਼ਾ ਚੱਕ ਬਾਂਹਮਣੀਆਂ ਤੋਂ ਲੈ ਕੇ ਲਾਬੜਾਂ ਤੱਕ ਕੌਮੀ ਸ਼ਾਹਰਾਹ ’ਤੇ ਹਾਈਵੇਅ ਅਥਾਰਿਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਤਲਾਂ ਦੇਣ ਦੀ ਮੰਗ ਕੀਤੀ ਹੈ। ਐੱਸਡੀਐੱਮ ਰਿਸ਼ਭ ਬਾਂਸਲ ਨੇ ਕਿਸਾਨੀ ਵਫਦ ਨੂੰ ਭਰੋਸਾ ਦਿਤਾ ਕਿ ਚੋਣਾਂ ਦਾ ਕੰਮ ਮੁਕੰਮਲ ਹੋ ਜਾਣ ਤੋਂ ਬਾਅਦ ਉਹ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣਗੇ। ਮੰਗ ਪੱਤਰ ਦੇਣ ਉਪਰੰਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ, ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਦਸੰਬਰ 2023 ਵਿਚ ਵੀ ਟੌਲ ਕੰਮਨੀ ਦੇ ਮੈਨੇਜਰ, ਹਾਈਵੇ ਅਥਾਰਿਟੀ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਕੌਮੀ ਸ਼ਾਹਰਾਹ ’ਤੇ ਪਾਈਆਂ ਜਾਣੀਆਂ ਕਮੀਆਂ ਨੂੰ ਧਿਆਨ ਵਿਚ ਲਿਆਂਦਾ ਸੀ ਪਰ 5 ਮਹੀਨੇ ਬੀਤ ਜਾਣ ’ਤੇ ਵੀ ਇਨ੍ਹਾਂ ਨੇ ਅਜੇ ਤੱਕ ਨਾ ਤਾਂ ਰਾਹਗੀਰਾਂ ਨੂੰ ਐਂਬੂਲੈਂਸ ਅਤੇ ਨਾ ਹੀ ਰਿਕਵਰੀ ਵੈਨ ਦੀ ਸਹੂਲਤ ਮੁਹੱਈਆ ਕਰਵਾਈ। ਇਸ ਤੋਂ ਇਲਾਵਾ ਥਾਂ-ਥਾਂ ਤੋਂ ਟੁੱਟ ਚੁੱਕੀ ਸੜਕ ਦੀ ਮੁਰੰਮਤ ਨਹੀਂ ਕਰਵਾਈ ਗਈ। ਪੁਲਾਂ ’ਤੇ ਲੱਗੀਆਂ ਲਾਈਟਾਂ ਨੂੰ ਚਾਲੂ ਨਹੀਂ ਕਰਵਾਇਆ ਗਿਆ।

Advertisement

Advertisement
Advertisement