ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਮਚਾਰੀ ਯੂਨੀਅਨ ਵੱਲੋਂ ਸਪੀਕਰ ਸੰਧਵਾਂ ਨੂੰ ਮੰਗ ਪੱਤਰ

07:06 AM Aug 26, 2024 IST

ਲੁਧਿਆਣਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ ਫੇਰੀ ਮੌਕੇ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਦੇ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਜਨਰਲ ਸਕੱਤਰ ਹਰਸਿਮਰਨ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਸ਼ਾਮਲ ਸਨ। ਇਸ ਵੀਸੀ ਡਾ. ਇੰਦਰਜੀਤ ਸਿੰਘ ਵੀ ਮੌਜੂਦ ਸਨ। ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਸੰਧਵਾਂ ਨੂੰ ਯੂਨੀਵਰਸਿਟੀ ਦੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਪੈਨਸ਼ਨਰਾਂ ਦਾ ਛੇਵੇਂ ਪੇਅ ਕਮਿਸ਼ਨ ਅਨੁਸਾਰ ਬਣਦਾ ਬਕਾਇਆ ਪੰਜਾਬ ਸਰਕਾਰ ਤੋਂ ਜਲਦੀ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ। ਵਫ਼ਦ ਨੇ ਦਾਅਵਾ ਕੀਤਾ ਕਿ ਸਪੀਕਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਵਾਉਣ ਦਾ ਭਰੋਸਾ ਦਿੱਤਾ। -ਖੇਤਰੀ ਪ੍ਰਤੀਨਿਧ

Advertisement

Advertisement