ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਦੇ ਵਫ਼ਦ ਵੱਲੋਂ ਪਾਵਰਕੌਮ ਅਧਿਕਾਰੀਆਂ ਨੂੰ ਮੰਗ ਪੱਤਰ

07:28 AM Jun 28, 2024 IST
ਪਾਵਰਕੌਮ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਸਭਾ ਦੇ ਆਗੂ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 27 ਜੂਨ
ਜਮਹੂਰੀ ਕਿਸਾਨ ਸਭਾ ਦੇ ਇਕ ਵਫਦ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਪਾਵਰਕੌਮ ਦੇ ਤਰਨ ਤਾਰਨ ਦੇ ਸਿਟੀ ਮੰਡਲ ਦੇ ਕਾਰਜਕਾਰੀ ਇੰਜਨੀਅਰ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਕੀਤੀ। ਵਫਦ ਦੀ ਅਗਵਾਈ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਨੇ ਕੀਤੀ ਜਦਕਿ ਵਫਦ ਵਿੱਚ ਸਭਾ ਦੇ ਆਗੂ ਬਲਦੇਵ ਸਿੰਘ ਪੰਡੋਰੀ, ਹਰਦੀਪ ਸਿੰਘ ਰਸੂਲਪੁਰ, ਰੇਸ਼ਮ ਸਿੰਘ ਫੈਲੋਕੇ ਆਦਿ ਨੇ ਵੀ ਸ਼ਮੂਲੀਅਤ ਕੀਤੀ। ਵਫਦ ਨੇ ਦੱਸਿਆ ਕਿ ਸਰਹੱਦੀ ਖੇਤਰ ਅੰਦਰ ਚੀਮਾ ਕਲਾਂ, ਚੀਮਾ ਖੁਰਦ, ਰਸੂਲਪੁਰ ਆਦਿ ਪਿੰਡਾਂ ਅੰਦਰ ਖੇਤੀ ਅਤੇ ਘਰੇਲੂ ਬਿਜਲੀ ਸਪਲਾਈ ਦੀ ਸਮੱਸਿਆ ਬਹੁਤ ਗੰਭੀਰ ਬਣ ਚੁੱਕੀ ਹੀ, ਜਿਸ ’ਚ ਸੁਧਾਰ ਲਈ ਸੜ ਚੁੱਕ ਟਰਾਂਸਫਾਰਮਰ ਤੁਰੰਤ ਬਦਲੇ ਜਾਣ, ਟਰਾਸਫਾਰਮਰ ਲਿਆਉਣ ਦੀ ਸੁਵਿਧਾ ਸਰਕਾਰੀ ਗੱਡੀ ਰਾਹੀਂ ਕੀਤੀ ਜਾਵੇ, ਘਰੇਲੂ ਬਿਜਲੀ ਨਿਰਵਿਘਨ ਅਤੇ ਫਾਲਟ ਕੱਢਣ ਸਮੇਂ ਸਾਰੇ ਫੀਡਰ ਬੰਦ ਨਾ ਕਰਨ ਦੀ ਮੰਗ ਕੀਤੀ। ਇਸ ਮੌਕੇ ਕਰਮ ਸਿੰਘ ਪੰਡੋਰੀ, ਹਰਭਜਨ ਸਿੰਘ, ਹਰਪਾਲ ਸਿੰਘ, ਗੁਰਬਿੰਦਰ ਸਿੰਘ, ਸਿਮਰਨਜੀਤ ਸਿੰਘ ਰਸੂਲਪੁਰ ਆਦਿ ਆਗੂ ਸ਼ਾਮਲ ਹੋਏ।

Advertisement

Advertisement
Advertisement