ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਤਕ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਮੰਗ ਪੱਤਰ

10:35 AM Jun 17, 2024 IST
ਡੀਸੀ ਨੂੰ ਮੰਗ ਪੱਤਰ ਸੌਂਪਦੇ ਜਨਤਕ ਜਥੇਬੰਦੀਆਂ ਦੇ ਆਗੂ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਜੂਨ
ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦੇ ਨਾਂ ਇੱਕ ਪੱਤਰ ਭੇਜ ਕੇ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਖ਼ਿਲਾਫ਼ ਦਰਜ ਪੁਲੀਸ ਕੇਸ ਵਾਪਸ ਲੈਣ ਅਤੇ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਰਾਜਿੰਦਰ ਸਿੰਘ ਤੱਗੜ ਖ਼ਿਲਾਫ਼ ਦਰਜ ਪੁਲੀਸ ਕੇਸ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਦਸਤਖਤਾਂ ਹੇਠ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇੰਟਰਨੈਸ਼ਨਲ ਹਿਊਮਨ ਰਾਈਟਸ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਹਸਨਪੁਰੀ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਰਾਜਿੰਦਰ ਸਿੰਘ ਤੱਗੜ ਖ਼ਿਲਾਫ਼ ਦਰਜ ਪੁਲੀਸ ਕੇਸ ਵਾਪਸ ਲਿਆ ਜਾਵੇ ਅਤੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਰਾਜਿੰਦਰ ਸਿੰਘ ਤੱਗੜ ਖ਼ਿਲਾਫ਼ ਪੁਲੀਸ ਕੇਸ ਵਾਪਸ ਨਾ ਲਿਆ ਤਾਂ ਇਨਸਾਫ਼ ਲਈ ਸੰਘਰਸ਼ ਕਰਨ ਵਾਸਤੇ ਮਜਬੂਰ ਹੋਣਾ ਪਵੇਗਾ। ਮੰਗ ਪੱਤਰ ’ਤੇ ਜਤਿੰਦਰਪਾਲ ਸਿੰਘ, ਕਰਨੈਲ ਸਿੰਘ ਤੇ ਨਿੱਕਾ ਸਿੰਘ ਆਦਿ ਦੇ ਦਸਤਖਤ ਸਨ।

Advertisement

Advertisement
Advertisement