ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਹਾਤੀ ਮਜ਼ਦੂਰ ਸਭਾ ਵੱਲੋਂ ਵਿਧਾਇਕ ਦੇ ਨਾਂ ਮੰਗ ਪੱਤਰ

09:55 AM Jul 11, 2024 IST
ਕੁਲਵੰਤ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੰਦੇ ਹੋਏ ਮਜ਼ਦੂਰ ਸਭਾ ਦੇ ਆਗੂ| -ਫੋਟੋ: ਗੁਰਬਖਸ਼ਪੁਰੀ

ਤਰਨ ਤਾਰਨ:

Advertisement

ਦਿਹਾਤੀ ਮਜ਼ਦੂਰ ਸਭਾ ਦੇ ਵਫ਼ਦ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਅੱਜ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਗ਼ੈਰਹਾਜ਼ਰੀ ਵਿੱਚ ਦਫ਼ਤਰ ਦੇ ਅਧਿਕਾਰੀ ਡਾ. ਕੁਲਦੀਪ ਸਿੰਘ ਢਿੱਲੋਂ ਨੂੰ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ| ਵਫ਼ਦ ਵਿੱਚ ਜਥੇਬੰਦੀ ਦੇ ਆਗੂ ਜਰਨੈਲ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਹਰਿੰਦਰ ਸਿੰਘ ਰਟੌਲ ਆਦਿ ਨੇ ਸ਼ਮੂਲੀਅਤ ਕੀਤੀ| ਆਗੂਆਂ ਕਿਹਾ ਕਿ ਜਥੇਬੰਦੀ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦੇਣ ਅਤੇ 700 ਰੁਪਏ ਦਿਹਾੜੀ, ਸਮਾਜਿਕ ਸੁਰੱਖਿਆ ਅਧੀਨ ਪੈਨਸ਼ਨ ਦੀ ਰਕਮ 2500 ਰੁਪਏ ਮਹੀਨਾ ਕਰਨ, ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕੀਤੇ ਐਲਾਨ ਅਨੁਸਾਰ ਸਭਨਾਂ ਔਰਤਾਂ ਨੂੰ 1000 ਰੁਪਏ ਮਹੀਨਾਂ ਦੇਣ ਆਦਿ ’ਤੇ ਜ਼ੋਰ ਦਿੱਤਾ| ਜਥੇਬੰਦੀ ਨੇ ਬੇਘਰੇ ਲੋਕਾਂ ਨੂੰ ਸ਼ਹਿਰ ਵਿੱਚ 5-5 ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ 10-10 ਮਰਲੇ ਦੇ ਪਲਾਟ ਦੇਣ ਤੋਂ ਇਲਾਵਾ ਘਰ ਬਣਾਉਣ ਲਈ 5-5 ਲੱਖ ਰੁਪਏ ਗਰਾਂਟ ਵੀ ਦੇਣ ਦੀ ਮੰਗ ਕੀਤੀ| -ਪੱਤਰ ਪ੍ਰੇਰਕ

Advertisement
Advertisement
Advertisement