ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ

08:43 AM Jul 03, 2023 IST
ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਗੁਰਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪਦੇ ਹੋਏ ਪਰਮਿੰਦਰ ਸਿੰਘ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 2 ਜੁਲਾਈ
ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਪਰਮਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕਰ ਕੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਡਾ. ਗੁਰਪ੍ਰੀਤ ਕੌਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਮੁਲਾਜ਼ਮਾਂ ਪ੍ਰਤੀ ਚੰਗੇ ਫ਼ੈਸਲੇ ਲੈ ਰਹੀ ਹੈ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵੀ ਸਰਕਾਰ ਦੀ ਨਸ਼ਾ ਮੁਕਤ ਪੰਜਾਬ ’ਚ ਯੋਗਦਾਨ ਪਾ ਰਹੀ ਹੈ। ਪਰ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਜ਼ਰੂਰੀ ਹੈ। ਉਨ੍ਹਾਂ ਨੂੰ ਹਰ ਪੱਖ ਤੋਂ ਯੋਗ ਹੁੰਦੇ ਹੋਏ ਵੀ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨਾ ਪੈ ਰਿਹਾ ਹੈ। ਭਰਤੀ ਦੇ ਕਈ ਸਾਲ ਲੰਘਣ ’ਤੇ ਵੀ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ।
ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਡਾ. ਗੁਰਪ੍ਰੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਚਰਚਾ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਹਾਜ਼ਰ ਸਨ।

Advertisement

Advertisement
Tags :
ਛੁਡਾਊਨਾਂ ਮੰਗਪੱਤਰਮੰਤਰੀਮੁੱਖਮੁਲਾਜ਼ਮਯੂਨੀਅਨਵੱਲੋਂ
Advertisement