ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਡੀਸੀ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ

05:55 AM Aug 15, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 14 ਅਗਸਤ
ਪੰਜਾਬ ਯੂਨੀਵਰਸਿਟੀ ਦੀ ‘ਸੱਥ’ ਜਥੇਬੰਦੀ ਦੇ ਮੈਂਬਰਾਂ ਨੇ ਨੌਜਵਾਨ ਆਗੂ ਜਗਦੇਵ ਸਿੰਘ ਮਲੋਆ ਦੀ ਅਗਵਾਈ ਹੇਠ ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਆਗੂ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਡੀਸੀ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੱਖੋ-ਵੱਖਰੇ ਮੰਗ ਪੱਤਰ ਭੇਜੇ। ਇਸ ਤੋਂ ਪਹਿਲਾਂ ਨੌਜਵਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨੌਜਵਾਨ ਆਗੂ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਭਲਕੇ 15 ਅਗਸਤ ਨੂੰ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਪ੍ਰੰਤੂ ਸਿੱਖਾਂ ਨੂੰ ਅੱਜ ਵੀ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਮੇਂ ਦੀਆਂ ਸਰਕਾਰਾਂ ਨੂੰ ਲੋਕ ਫ਼ਤਵੇ ਨੂੰ ਮੰਨਦੇ ਹੋਏ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਾਉਣ ਲਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

Advertisement

Advertisement