ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਦੀ ਰਿਹਾਈ ਲਈ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ

07:24 AM Jun 10, 2024 IST
ਮਾਨਸਾ ਵਿੱਚ ਮੰਗ ਪੱਤਰ ਸੌਂਪਦੇ ਹੋਏ ਆਗੂ। -ਫੋਟੋ: ਮਾਨ

ਪੱਤਰ ਪ੍ਰੇਰਕਤ
ਮਾਨਸਾ, 9 ਜੂਨ
ਸ਼੍ਰੋਮਣੀ ਅਕਾਲੀ ਦਲ (ਫਤਿਹ) ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਸ਼ਟਰਪਤੀ ਦਰੋਪਤੀ ਮੁਰਮਰੂ ਨੂੰ ਯਾਦ ਪੱਤਰ ਭੇਜ ਕੇ ਮੰਗ ਕੀਤੀ ਗਈ ਖਡੂਰ ਸਾਹਿਬ ਤੋਂ ਜੇਤੂ ਰਹੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸਾਲ 2023 ਦੇ ਵਿੱਚ ਪੰਜਾਬ ਪੁਲੀਸ ਵੱਲੋ ਐਨ.ਐਸ.ਏ. ਲਗਾਕੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰੱਖਿਆ ਹੋਇਆ ਹੈ।
ਅੱਜ ਇਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਕੋਲੋਂ ਅੱਜ ਤੱਕ ਕੋਈ ਵੀ ਰਿਕਵਰੀ ਜਾਂ ਮਾਰੂ ਹਥਿਆਰ ਜਾਂ ਭਾਰਤ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕੋਈ ਦਸਤਾਵੇਜ਼ ਜਾਂ ਕਿਸੇ ਸਾਜਿਸ਼ ਵਰਗੀ ਕੋਈ ਚੀਜ਼ ਨਹੀਂ ਮਿਲੀ ਹੈ।

Advertisement

Advertisement
Advertisement