ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਂਦ ਸ਼ਹਿਰ ਵਿੱਚ ਡੇਂਗੂ ਦਾ ਮਰੀਜ਼ ਮਿਲਿਆ

08:42 AM Aug 23, 2024 IST

ਪੱਤਰ ਪ੍ਰੇਰਕ
ਜੀਂਦ, 22 ਅਗਸ਼ਤ
ਇਥੇ ਇੱਕ ਮਰੀਜ਼ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਮਰੀਜ਼ ਸਣੇ ਹੁਣ ਤੱਕ ਜੀਂਦ ਸ਼ਹਿਰ ਵਿੱਚ ਡੇਂਗੂ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 3 ਹੋ ਗਈ ਹੈ। ਸਿਹਤ ਵਿਭਾਗ ਨੇ ਟੀਮ ਭੇਜ ਕੇ ਸਾਰੇ ਬੀਮਾਰ ਲੋਕਾਂ ਦੇ ਖੂਨ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਸਿਵਲ ਸਰਜਨ ਡਾ. ਗੋਪਾਲ ਗੋਇਲ ਨੇ ਦੱਸਿਆ ਕਿ ਵਿਜੈ ਨਗਰ ਕਲੋਨੀ ਵਿੱਚ ਬੀਮਾਰ ਚਲ ਰਹੇ 8 ਵਿਅਕਤੀਆਂ ਦੇ ਖੂਨ ਦੇ ਨਮੂਨੇ ਲੈਕੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਗਏ। ਉਨ੍ਹਾਂ ਦੀ ਰਿਪੋਰਟ ਆਉਣ ਅਨੁਸਾਰ ਉਨ੍ਹਾਂ ਦਾ ਇਲਾਜ ਸੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਜ ਮਿਲੇ ਡੇਂਗੂ ਦੇ ਮਰੀਜ਼ ਸਮੇਤ 3 ਮਰੀਜ਼ਾਂ ਦੀ ਪੁਸ਼ਟੀ ਕਰਦੇ ਹੋਏ ਲੋਕਾਂ ਨੂੰ ਸਲਾਹ ਦਿੱਤੀ ਕਿ ਜਿਵੇਂ ਹੀ ਕਿਸੇ ਮਰੀਜ਼ ਨੂੰ ਸਰਦੀ ਜਾਂ ਕਾਂਬੇ ਨਾਲ ਤੇਜ਼ ਬੁਖਾਰ ਹੋਵੇ, ਉਲਟੀ-ਦਸ਼ਤ ਲੱਗ ਜਾਣ, ਸਰੀਰ ਵਿੱਚ ਕੋਈ ਕਮਜ਼ੋਰੀ ਮਹਿਸੂਸ ਹੋਵੇ ਤਾਂ ਤੁਰੰਤ ਅਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਲੈ ਲੇਣੀ ਚਾਹੀਦੀ ਹੈ।

Advertisement

Advertisement
Advertisement