For the best experience, open
https://m.punjabitribuneonline.com
on your mobile browser.
Advertisement

ਰਿਆੜਕੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ

06:06 AM Jul 10, 2024 IST
ਰਿਆੜਕੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ
ਕਵੀ ਦਰਬਾਰ ਦੌਰਾਨ ਸਾਹਿਤਕਾਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਪਸਨਾਵਾਲ
Advertisement

ਪੱਤਰ ਪ੍ਰੇਰਕ
ਧਾਰੀਵਾਲ, 9 ਜੁਲਾਈ
ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿੱਚ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਅਗਵਾਈ ਹੇਠ ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ। ਕਵੀ ਦਰਬਾਰ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਨਾਮੀ ਕਵੀਆਂ ਭਾਗ ਲਿਆ। ਸਮਾਰੋਹ ਵਿੱਚ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਮੁੱਖ ਮਹਿਮਾਨ ਅਤੇ ਇਤਿਹਾਸਕਾਰ ਪ੍ਰੋ. ਰਾਜ ਕੁਮਾਰ ਅਤੇ ‘ਸੂਹੀ ਸਵੇਰ’ ਦੇ ਮੁੱਖ ਸੰਪਾਦਕ ਡਾ. ਗੁਰਚਰਨ ਗਾਂਧੀ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਸਮਾਰੋਹ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਤੇ ਸਾਹਿਤ ਚਿੰਤਕ ਪ੍ਰਿੰਸੀਪਲ ਸੁਖਵੰਤ ਸਿੰਘ ਗਿੱਲ, ਉੱਘੇ ਗ਼ਜ਼ਲਗੋ ਕਮਲਜੀਤ ਸਿੰਘ ਕਮਲ ਅਤੇ ਪ੍ਰਿੰ. ਕੁਲਵੰਤ ਕੌਰ ਨੇ ਕੀਤੀ। ਸਮਾਰੋਹ ਦੇ ਕੋਆਰਡੀਨੇਟਰ ਗਗਨਦੀਪ ਸਿੰਘ ਵਿਰਕ ਨੇ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਕਵੀ ਦਰਬਾਰ ਵਿੱਚ ਕਮਲਜੀਤ ਸਿੰਘ ਕਮਲ, ਨਿਰਮਲ ਸਿੰਘ ਨਿੰਮਾ ਬੋਬਾਂਵਾਲਾ ਕਲਾਕਾਰ, ਜਨਕ ਰਾਜ ਰਾਠੌਰ, ਰਮਨੀ ਸੁਜਾਨਪੁਰ, ਹਰਮੀਤ ਕੌਰ ਮੀਤ, ਸੁੱਚਾ ਸਿੰਘ ਪਸਨਾਵਾਲ, ਅੰਮ੍ਰਿਤਪਾਲ ਸਿੰਘ, ਰਜਿੰਦਰ ਸਿੰਘ ਰਾਜ ਕਲਾਨੌਰ, ਅਜੀਤ ਕਮਲ ਤੇ ਗੁਰਮੀਤ ਸਿੰਘ ਬਾਜਵਾ ਆਦਿ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਭਾਸ਼ਾ ਵਿਭਾਗ ਗੁਰਦਾਸਪੁਰ ਵੱਲੋਂ ਸੇਲ ਇੰਚਾਰਜ ਸ਼ਾਮ ਸਿੰਘ ਰਾਹੀਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ। ਅੰਤ ਵਿੱਚ ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪ੍ਰਿੰ. ਸਵਰਨ ਸਿੰਘ ਵਿਰਕ ਮੁੱਖ ਮਹਿਮਾਨ ਅਤੇ ਕੋਆਰਡੀਨੇਟਰ ਗਗਨਦੀਪ ਸਿੰਘ ਵੱਲੋਂ ਆਏ ਮਹਿਮਾਨਾਂ, 38 ਵਿਦਿਆਰਥਣਾਂ ਅਤੇ ਹਾਜ਼ਰ ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×