ਮਾਡਰਨ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਕਰਵਾਇਆ
ਮੁਕੰਦ ਸਿੰਘ ਚੀਮਾ
ਸੰਦੌੜ, 28 ਨਵੰਬਰ
ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਚ ਨਹਿਰੂ ਯੁਵਾ ਕੇਂਦਰ ਯੁਵਾ ਵੱਲੋਂ ਕਾਲਜ ਦੇ ਸਹਿਯੋਗ ਨਾਲ ਯੁਵਾ ਉਤਸਵ ਭਾਰਤ ਅਧੀਨ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਅਤੇ ਮਾਡਰਨ ਕਾਲਜ ਵੱਲੋਂ ਇਹ ਬਹੁਤ ਹੀ ਸ਼ਲਾਗਾਯੋਗ ਉਪਰਾਲਾ ਹੈ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਮਾਡਰਨ ਗਰੁੱਪ ਆਫ਼ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਨੇ ਵੀ ਭਾਗ ਲਿਆ। ਇਸ ਮੌਕੇ ਦੌਰਾਨ ਕਵਿਤਾ ਲਿਖਣ ਦੇ ਮੁਕਾਬਲੇ ’ਚੋਂ ਹਰਜਿੰਦਰ ਕੌਰ ਨੇ ਪਹਿਲਾ, ਅਮਨਪ੍ਰੀਤ ਸਿੰਘ ਨੇ ਦੂਜਾ, ਅਤੇ ਮਨਪ੍ਰੀਤ ਕੌਰ ਨੇ ਤੀਜਾ, ਡੈਕਲਾਮੇਸ਼ਨ ਵਿੱਚ ਇਫ਼ਤਾ ਨਿਆਜ਼ੀ ਨੇ ਪਹਿਲਾ, ਆਮਨਾ ਪ੍ਰਵੀਨ ਨੇ ਦੂਜਾ ਅਤੇ ਰਿਹਾਨਾ ਨੇ ਤੀਜਾ, ਫੋਟੋਗ੍ਰਾਫੀ ’ਚ ਸੁਖਵਿੰਦਰ ਸਿੰਘ ਨੇ ਪਹਿਲਾ ਰਿਮਸ਼ਾ ਪ੍ਰਵੀਨ ਨੇ ਦੂਜਾ ਅਤੇ ਮਹਿਕਦੀਪ ਸਿੰਘ ਨੇ ਤੀਜਾ, ਪੇਂਟਿੰਗ ’ਚ ਮੁਹੰਮਦ ਆਸਿਫ਼ ਨੇ ਪਹਿਲਾ, ਹਰਮਨਰਾਜ ਸਿੰਘ ਨੇ ਦੂਜਾ ਅਤੇ ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗਰੁੱਪ ਇਵੈਂਟਸ ਵਿੱਚ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਨੇ ਪਹਿਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਨੇ ਦੂਜਾ ਅਤੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਰਾਣਵਾ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਪ੍ਰਿੰਸੀਪਲ ਡਾ. ਨੀਤੂ ਸੇਠੀ, ਪ੍ਰਿੰਸੀਪਲ ਡਾ. ਪੁਨੀਤ ਅਮਨਦੀਪ ਸਿੰਘ ਸੋਹੀ, ਪ੍ਰਿੰਸੀਪਲ ਡਾ. ਗੀਤਿਕਾ, ਵਾਈਸ ਪ੍ਰਿੰਸੀਪਲ ਪੁਸ਼ਪਿੰਦਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।