ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਵੱਲੋਂ ਮੰਡੀ ਵਿੱਚ ਜ਼ਹਿਰ ਨਿਗਲ ਕੇ ਖੁਦਕੁਸ਼ੀ

07:42 AM Nov 09, 2024 IST

ਪੱਤਰ ਪ੍ਰੇਰਕ
ਟੋਹਾਣਾ, 8 ਨਵੰਬਰ
ਡੀਏਪੀ ਖ਼ਾਦ ਲੈਣ ਲਈ ਰੋਜ਼ ਲਾਈਨਾਂ ਵਿਚ ਲੱਗਣ ਕਾਰਨ ਨਿਰਾਸ਼ ਪਿੰਡ ਭੀਖੇਵਾਲ ਦੇ ਕਿਸਾਨ ਰਾਮ ਭਗਤ (35) ਨੇ ਉਕਲਾਨਾ ਅਨਾਜ ਮੰਡੀ ਵਿੱਚ ਜ਼ਹਿਰ ਨਿਗਲ ਲਈ। ਇਸ ਬਾਰੇ ਸੂਚਨਾ ਮਿਲਣ ਮਗਰੋਂ ਪੁਲੀਸ ਟੀਮਾਂ ਮੌਕੇ ’ਤੇ ਪੁੱਜੀਆਂ ਅਤੇ ਪੀੜਤ ਕਿਸਾਨ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਥੋੜ੍ਹੀ ਦੇਰ ਬਾਦ ਕਿਸਾਨ ਦੀ ਮੌਤ ਹੋ ਗਈ। ਪੁਲੀਸ ਨੇ ਪੋਸਟਮਾਰਟਮ ਲਈ ਲਾਸ਼ ਹਿਸਾਰ ਭੇਜ ਦਿੱਤੀ ਹੈ। ਪੁਲੀਸ ਮੁਤਾਬਕ ਰਾਮ ਭਗਤ ਦੇ ਚਾਚੇ ਦੇ ਲੜਕੇ ਰਣਬੀਰ ਸਿੰਘ ਨੇ ਦੱਸਿਆ ਕਿ ਰਾਮ ਭਗਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਰਾਮ ਭਗਤ ਦੇ ਦੋ ਪੁੱਤਰ ਹਨ ਤੇ ਉਹ ਸਿਰਫ ਪੌਣੇ ਦੋ ਏਕੜ ਜ਼ਮੀਨ ਦਾ ਮਾਲਕ ਸੀ। ਉਹ ਠੇਕੇ ’ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਸੀ। ਭਾਰਤੀ ਕਿਸਾਨ ਯੂਨੀਅਨ ਨੈਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨੈਨ ਤੇ ਕਿਸਾਨ ਜਥੇਬੰਦੀਆਂ ਨੇ ਪੀੜਤ ਪਰਿਵਾਰ ਲਈ ਮੁਆਵਜ਼ਾ ਮੰਗਿਆ ਹੈ।

Advertisement

Advertisement