ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਭੂ ਬਾਰਡਰ ’ਤੇ ਧਰਨੇ ਵਿੱਚ ਘੋੜੇਨਬ ਦਾ ਕਿਸਾਨ ਸ਼ਹੀਦ

08:00 AM Aug 23, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ/ ਪਟਿਆਲਾ, 22 ਅਗਸਤ
ਸ਼ੰਭੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ, ਆਜ਼ਾਦ ਬਲਾਕ ਲਹਿਰਾਗਾਗਾ ਦੇ ਪਿੰਡ ਘੋੜੇਨਬ ਦੇ ਕਿਸਾਨ ਕੌਰ ਸਿੰਘ ਪੁੱਤਰ ਸੁਖਦੇਵ ਸਿੰਘ ਸ਼ਹੀਦ ਹੋ ਗਿਆ ਜੋ ਕਾਫੀ ਸਮੇਂ ਤੋਂ ਸ਼ੰਭੂ ਬਾਰਡਰ ’ਤੇ ਡਟਿਆ ਹੋਇਆ ਸੀ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਕਿਸਾਨ-ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਅਤੇ ਬੀਕੇਯੂ ਏਕਤਾ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਦੋਂ ਕਿਸਾਨ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਸ਼ਹੀਦ ਦੀ ਦੇਹ ਨੂੰ ਸ਼ੰਭੂ ਬਾਰਡਰ ਮੋਰਚੇ ’ਤੇ ਲਿਆ ਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕਰਕੇ ਮ੍ਰਿਤਕ ਦੇਹ ਨੂੰ ਪਿੰਡ ਰਵਾਨਾ ਕੀਤਾ। ਜਥੇਬੰਦੀ ਦੇ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਅਤੇ ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਨੇ ਦੱਸਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਕਿਸਾਨ ਸ਼ਹੀਦ ਹੋ ਰਹੇ ਹਨ। ਛੇ ਮਹੀਨਿਆਂ ਤੋਂ ਦੋਵਾਂ ਸੂਬਿਆਂ ਦੀ ਹੱਦ ’ਤੇ ਚੱਲ ਰਹੇ ਮੋਰਚੇ ਵਿੱਚ 27 ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦਾ ਕਾਰਨ ਦੂਸ਼ਿਤ ਵਾਤਾਵਰਨ, ਸਵੱੱਛ ਪਾਣੀ ਨਾ ਹੋਣਾ, ਮੱਖੀਆਂ, ਮੱਛਰ ਅਤੇ ਸੱਪ ਨਿਕਲਣਾ ਆਦਿ ਹਨ ਜਿਨ੍ਹਾਂ ਨਾਲ ਕਿਸਾਨਾਂ ਨੂੰ ਜੂਝਣਾ ਪੈ ਰਿਹਾ ਹੈ। ਜ਼ਿਲ੍ਹਾ ਆਗੂ ਜਸਵੀਰ ਮੈਦੇਵਾਸ ਅਤੇ ਸੰਤ ਰਾਮ ਛਾਜਲੀ ਨੇ ਕਿਹਾ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Advertisement