For the best experience, open
https://m.punjabitribuneonline.com
on your mobile browser.
Advertisement

ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨੇ ਦਮ ਤੋੜਿਆ

08:48 AM Mar 18, 2024 IST
ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨੇ ਦਮ ਤੋੜਿਆ
Advertisement

ਪੱਤਰ ਪ੍ਰੇਰਕ
ਮਾਨਸਾ, 17 ਮਾਰਚ
ਖਨੌਰੀ ਹੱਦ ’ਤੇ ਸੁਰੱਖਿਆ ਬਲਾਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪਿੰਡ ਰਾਮਨਗਰ ਭੱਠਲ ਦੇ ਕਿਸਾਨ ਟਹਿਲ ਸਿੰਘ ਦੀ ਮੌਤ ਹੋ ਗਈ ਹੈ। ਬੀਕੇਯੂ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਟਹਿਲ ਸਿੰਘ ਦੇ ਸਸਕਾਰ ਮੌਕੇ ਦੱਸਿਆ ਕਿ ਟਹਿਲ ਸਿੰਘ (40) ਖਨੌਰੀ ਹੱਦ ’ਤੇ ਸੁਰੱਖਿਆ ਬਲਾਂ ਵੱਲੋਂ ਦਾਗੇ ਹੰਝੂ ਗੈਸ ਦੇ ਗੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਕਈ ਦਿਨਾਂ ਤੋਂ ਲਗਾਤਾਰ ਬਿਮਾਰ ਚੱਲ ਰਿਹਾ ਸੀ। ਉਸ ਦੀ ਹਾਲਤ ਨਾਜ਼ੁਕ ਸੀ। ਕੱਲ੍ਹ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਕਿਸਾਨ ਟਹਿਲ ਸਿੰਘ ਸਿਰਫ਼ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਉਨ੍ਹਾਂ ਸਰਕਾਰ ਤੋਂ ਕਿਸਾਨ ਦਾ ਕਰਜ਼ਾ ਮੁਆਫ਼ ਕਰਨ, ਪਰਿਵਾਰ ਨੂੰ ਮੁਆਵਜ਼ਾ ਅਤੇ ਸ਼ਹੀਦ ਦੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

Advertisement

Advertisement
Author Image

Advertisement
Advertisement
×