ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਦੋਲਨ ’ਚ ਸ਼ਾਮਲ ਹੋਣ ਜਾ ਰਿਹਾ ਕਿਸਾਨ ਹਾਦਸੇ ’ਚ ਹਲਾਕ

08:04 AM Jun 14, 2024 IST

ਪੱਤਰ ਪ੍ਰੇਰਕ
ਫਿਲੌਰ, 13 ਜੂਨ
ਕਿਸਾਨ ਅੰਦੋਲਨ ’ਚ ਹਿੱਸਾ ਲੈਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ ਜਿਹੜਾ ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਫਿਲੌਰ ਨੇੜੇ ਵਾਪਰੇ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਲਈ ਲਾਸ਼ ਸਥਾਨਕ ਸਿਵਲ ਹਸਪਤਾਲ ਲਿਆਂਦੀ ਗਈ। ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ੰਭੂ ਬੈਰੀਅਰ ’ਤੇ ਚੱਲਦੇ ਧਰਨੇ ਲਈ ਜਾਣ ਵੇਲੇ ਵਾਪਰੇ ਹਾਦਸੇ ’ਚ ਹਰਜਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ ਤੇ ਉਥੇ ਉਸ ਦੀ ਮੌਤ ਹੋ ਗਈ।

Advertisement

Advertisement