ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੁੱਸੀ ਬੰਨ੍ਹ ਨੇੜੇ ਖੇਤ ’ਚੋਂ ਕਿਸਾਨ ਦੀ ਲਾਸ਼ ਮਿਲੀ

07:55 AM Jul 14, 2023 IST

ਪੱਤਰ ਪ੍ਰੇਰਕ
ਸ਼ਾਹਕੋਟ, 13 ਜੁਲਾਈ
ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਨੇੜੇ ਇੱਕ ਖੇਤ ਵਿੱਚੋਂ ਅੱਜ ਤਿੰਨ ਦਨਿ ਪਹਿਲਾਂ ਲਾਪਤਾ ਹੋਏ ਇੱਕ ਵਿਅਕਤੀ ਦੀ ਲਾਸ਼ ਮਿਲੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਬੱਗਾ ਮੰਡ ਵਜੋਂ ਹੋਈ ਹੈ। ਉਹ ਪਿੰਡ ਫਖਰੂਵਾਲ ਸਥਿਤ ਆਪਣੀ ਜ਼ਮੀਨ ਵਿੱਚ ਗੇੜਾ ਮਾਰਨ ਗਿਆ ਸੀ ਪਰ ਘਰ ਨਹੀਂ ਪਰਤਿਆ। ਪਿੰਡ ਦੇ ਵਸਨੀਕ ਹਰਦੀਪ ਸਿੰਘ ਪੰਨੂ ਨੇ ਦੱਸਿਆ ਕਿ ਜਸਵੀਰ ਸਿੰਘ ਦੀ ਲਾਸ਼ ਅੱਜ ਤਿੰਨ ਦਨਿਾਂ ਬਾਅਦ ਧੁੱਸੀ ਬੰਨ੍ਹ ਦੇ ਨੇੜੇ ਪਿੰਡ ਰਾਮਪੁਰ ਦੇ ਇੱਕ ਖੇਤ ’ਚੋਂ ਮਿਲ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਜਸਵੀਰ ਸਿੰਘ ਇਸ ਦੀ ਲਪੇਟ ਵਿੱਚ ਆ ਗਿਆ ਹੋ ਸਕਦਾ ਹੈ। ਸ਼ਾਹਕੋਟ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement
Tags :
’ਚੋਂਕਿਸਾਨਧੁੱਸੀਨੇੜੇਬੰਨ੍ਹਮਿਲੀ
Advertisement