For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲਾ ਲਾਇਆ

08:07 AM May 18, 2024 IST
ਬਠਿੰਡਾ ਵਿੱਚ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲਾ ਲਾਇਆ
ਬਠਿੰਡਾ ਵਿਚ ਕਿਸਾਨ ਮੇਲੇ ਦੌਰਾਨ ਸਟਾਲਾਂ ਦਾ ਨਿਰੀਖਣ ਕਰਦੇ ਹੋਏ ਅਧਿਕਾਰੀ।
Advertisement

ਸ਼ਗਨ ਕਟਾਰੀਆ
ਬਠਿੰਡਾ, 17 ਮਈ
ਇਥੇ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ‘ਕਿਸਾਨ ਮੇਲਾ’ ਲਾਇਆ ਗਿਆ। ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਮੁਹੰਮਦ ਨੇ ਕੀਤਾ ਅਤੇ ਉਨ੍ਹਾਂ ਸਰਕਾਰੀ/ਅਰਧ-ਸਰਕਾਰੀ ਅਤੇ ਪ੍ਰਾਈਵੇਟ ਨੁਮਾਇਸ਼ਾਂ ਦਾ ਨਿਰੀਖ਼ਣ ਕੀਤਾ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ) ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਨੇ ਮੇਲੇ ਦੀ ਪ੍ਰਧਾਨਗੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੀ ਨਵੀਨਤਮ ਤਕਨਾਲੋਜੀ ਨੂੰ ਅਪਣਾ ਕੇ ਵੱਧ ਤੋਂ ਵੱਧ ਮੁਨਾਫ਼ਾ ਲੈ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫ਼ਾਰਸ਼ ਬੀਜ, ਖਾਦ ਅਤੇ ਕੀੜੇਮਾਰ ਜ਼ਹਿਰਾਂ ਦੀ ਹੀ ਵਰਤੋਂ ਕਰਨ ਬਾਰੇ ਕਿਹਾ। ਉਨ੍ਹਾਂ ਦੱਸਿਆ ਕਿ ਸਾਉਣੀ-2024 ਦੇ ਸੈਸ਼ਨ ਦੌਰਾਨ ਜ਼ਿਲ੍ਹੇ ਨੂੰ 35500 ਹੈਕਟੇਅਰ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਂਦਾ ਜਾਵੇ। ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸਰਵਣ ਸਿੰਘ ਦੀ ਅਗਵਾਈ ਵਿੱਚ ਲੱਗੇ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) 15 ਮਈ ਤੋਂ 31 ਮਈ ਤੱਕ ਕਰ ਸਕਦੇ ਹਨ। ਮੰਚ ਸੰਚਾਲਨ ਡਾ. ਹਰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟਰੇਨਿੰਗ) ਬਠਿੰਡਾ ਨੇ ਕੀਤਾ ਅਤੇ ਡਾ. ਸਰਵਣ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ, ਬਠਿੰਡਾ ਵੱਲੋ ਕਿਸਾਨਾਂ ਅਤੇ ਮਹਿਮਾਨਾਂ ਦਾ ਕਿਸਾਨ ਮੇਲੇ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×