ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਭੂ ਰੇਲਵੇ ਟਰੈਕ ’ਤੇ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

07:04 AM May 06, 2024 IST

ਖੇਤਰੀ ਪ੍ਰਤੀਨਿਧ/ਪੱਤਰ ਪ੍ਰੇਰਕ
ਪਟਿਆਲਾ/ਤਰਨ ਤਾਰਨ, 5 ਮਈ
ਸ਼ੰਭੂ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਟਰੈਕ ’ਤੇ ਧਰਨੇ ਦੌਰਾਨ ਲੰਘੀ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਸ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਛਪਾਲ ਸਿੰਘ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਬੀਬੀ ਨੂੰ ਦਿਲ ਦਾ ਦੌਰਾ ਪਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਦਿਨ ’ਚ ਬੀਬੀ ਬਲਵਿੰਦਰ ਕੌਰ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਉਸ ਦੀ ਮ੍ਰਿਤਕ ਦੇਹ ਸ਼ੰਭੂ ਧਰਨੇ ਵਿੱਚ ਲਿਆਂਦੀ ਗਈ, ਜਿਥੇ ਉਸ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮਗਰੋਂ ਕਿਸਾਨ ਬੀਬੀ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਭੇਜ ਦਿੱਤੀ ਗਈ। ਪੰਧੇਰ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਇਹ 16ਵੀਂ ਮੌਤ ਸੀ।

Advertisement

Advertisement
Advertisement