ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਕਟਿਵਾ ਅਤੇ ਪਿਕਅੱਪ ਦੀ ਟੱਕਰ ’ਚ ਪਿਓ ਤੇ ਦੋ ਬੱਚਿਆਂ ਦੀ ਮੌਤ

07:37 AM Jul 19, 2024 IST

ਪੱਤਰ ਪ੍ਰੇਰਕ
ਕਪੂਰਥਲਾ, 18 ਜੁਲਾਈ
ਇੱਥੇ ਕਪੂਰਥਲਾ-ਗੋਇੰਦਵਾਲ ਸੜਕ ’ਤੇ ਪਿੰਡ ਉਚਾ ਨੇੜੇ ਐਕਟਿਵਾ ਅਤੇ ਪਿਕਅੱਪ ਗੱਡੀ ਦੀ ਆਹਮੋ-ਸਾਹਮਣੀ ਟੱਕਰ ਵਿੱਚ ਪਿਤਾ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਇਲਾਜ ਅਧੀਨ ਸੁਰਿੰਦਰ ਕੌਰ ਪਤਨੀ ਰਣਜੀਤ ਸਿੰਘ ਵਾਸੀ ਧਰਮਕੋਟ ਮੋਗਾ ਹਾਲ ਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਹ ਪਤੀ ਅਤੇ ਪੁੱਤਰ ਗੋਰਾ (6) ਅਤੇ ਧੀ ਲੱਛਮੀ (5) ਨਾਲ ਐਕਟਿਵਾ ’ਤੇ ਕਪੂਰਥਲਾ ਤੋਂ ਪਿੰਡ ਫੱਤੂਢੀਂਗਾ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਦੇ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਕਾਲੇ ਰੰਗ ਦੀ ਪਿਕਅੱਪ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਉਹ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਦੋਵੇਂ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚਿਆਂ ਦੀ ਮਾਂ ਗੰਭੀਰ ਹਾਲਤ ਵਿੱਚ ਹਸਪਤਾਲ ਜ਼ੇਰੇ ਇਲਾਜ ਹੈ। ਪੁਲੀਸ ਨੇ ਦੋਵੇਂ ਵਾਹਨ ਕਬਜ਼ੇ ਵਿੱਚ ਲੈ ਲਏ ਹਨ। ਐੱਸਐੱਚਓ ਹਰਦੀਪ ਸਿੰਘ ਨੇ ਦੱਸਿਆ ਕਿ ਪਿਕਅੱਪ ਗੱਡੀ ਦੇ ਡਰਾਈਵਰ ਸ਼ੰਕਰ ਵਾਸੀ ਪਿੰਡ ਮਹਿਮਦਵਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਿਸ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement