ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਜੀਟੀ ਵੱਲੋਂ ਰਸਾਇਣਕ ਰੰਗ ਬਣਾਉਣ ਵਾਲੀ ਸਨਅਤ ਨੂੰ ਇੱਕ ਕਰੋੜ ਦਾ ਜੁਰਮਾਨਾ

08:11 AM Jul 08, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਅੰਮ੍ਰਿਤਸਰ ਸਥਿਤ ਰਸਾਇਣਕ ਰੰਗਾਂ ਦਾ ਨਿਰਮਾਣ ਕਰਨ ਵਾਲੀ ਇੱਕ ਸਨਅਤ ਖ਼ਿਲਾਫ਼ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਕੰਪਨੀ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਅਤੇ ਇਸ ਨੂੰ ਬੰਦ ਕਰਨ ਤੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਹੈ। ਐੱਨਜੀਟੀ ਨੇ ਇਸ ਮਾਮਲੇ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਵੀ ਅਜਿਹੀਆਂ ਸਨਅਤਾਂ ਬਾਰੇ ਅਣਦੇਖੀ ਕਰਨ ਸਬੰਧੀ ਤਾੜਨਾ ਕੀਤੀ ਹੈ।
ਟ੍ਰਿਬਿਊਨਲ ਵੱਲੋਂ ਇੱਕ ਉੱਚ ਪੱਧਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜੰਗਲਾਤ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਖੇਤਰੀ ਡਾਇਰੈਕਟਰ, ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਸਬੰਧਤ ਸਨਅਤ ਕੈਂਪਸ ਦਾ ਦੌਰਾ ਕਰੇਗੀ ਅਤੇ ਸਥਿਤੀ ਦਾ ਮੁਲਾਂਕਣ ਕਰੇਗੀ। ਸਨਅਤ ਨੂੰ ਬੰਦ ਕਰਨ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਹੋਵੇਗੀ ਅਤੇ ਇਹ ਹੁਕਮ ਉਸ ਵੇਲੇ ਤੱਕ ਜਾਰੀ ਰਹਿਣਗੇ, ਜਦੋਂ ਤੱਕ ਸਨਅਤੀ ਘਰਾਣੇ ਵੱਲੋਂ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ਬੰਦ ਨਹੀਂ ਕੀਤੀ ਜਾਂਦੀ।
ਸੰਸਥਾ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਇਸ ਤੋਂ ਇਲਾਵਾ ਹੋਰ ਵੀ ਕਈ ਅਜਿਹੀਆਂ ਸਨਅਤਾਂ ਹਨ, ਜੋ ਇੱਥੇ ਗੰਦੇ ਨਾਲੇ ਵਿੱਚ ਆਪਣਾ ਦੂਸ਼ਿਤ ਪਾਣੀ ਛੱਡ ਰਹੀਆਂ ਹਨ। ਇਸ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ।

Advertisement

Advertisement