ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ’ਚ ਸਾਈਕਲ ਗੁਦਾਮ ਨੂੰ ਅੱਗ ਲੱਗੀ

08:57 AM May 21, 2024 IST

ਪੱਤਰ ਪ੍ਰੇਰਕ
ਜਲੰਧਰ, 20 ਮਈ
ਅੱਜ ਸਵੇਰੇ 6 ਵਜੇ ਦੇ ਕਰੀਬ ਪੁਰਾਣੀ ਰੇਲਵੇ ਰੋਡ ’ਤੇ ਸਥਿਤ ਕੁੰਦਨ ਸਾਈਕਲਜ਼ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕੁੰਦਨ ਸਾਈਕਲ ਦੇ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ। ਗੁਦਾਮ ’ਚ ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਅਧਿਕਾਰੀ ਮਾਮਲੇ ਦੀ ਰਿਪੋਰਟ ਤਿਆਰ ਕਰ ਕੇ ਉੱਚ ਅਧਿਕਾਰੀਆਂ ਨੂੰ ਭੇਜ ਦੇਣਗੇ। ਫਾਇਰ ਬ੍ਰਿਗੇਡ ਅਧਿਕਾਰੀ ਰਾਜਿੰਦਰ ਸਹੋਤਾ ਨੇ ਦੱਸਿਆ ਕਿ ਘਟਨਾ ਸਥਾਨ ’ਤੇ ਫਾਇਰ ਬ੍ਰਿਗੇਡ ਦੀਆਂ 20 ਦੇ ਕਰੀਬ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਪਾਣੀ ਦੇ ਨਾਲ ਫੋਮ ਦੀ ਵੀ ਵਰਤੋਂ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਸਫ਼ਾਈ ਕਰਮਚਾਰੀ ਨੂੰ ਸਵੇਰੇ ਅੱਗ ਲੱਗਣ ਦਾ ਸਭ ਤੋਂ ਪਹਿਲਾਂ ਪਤਾ ਲੱਗਾ। ਜਿਸ ਤੋਂ ਬਾਅਦ ਤੁਰੰਤ ਮਾਲਕਾਂ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਜਦੋਂ ਮਾਲਕ ਆਪਣੇ ਗੁਦਾਮ ਵਿੱਚ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਗੁਦਾਮ ਦੇ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਕੁੰਦਨ ਸਾਈਕਲਜ਼ ਦੇ ਮਾਲਕ ਕੁੰਦਨ ਨੇ ਦੱਸਿਆ ਕਿ ਉਸ ਦਾ ਗੁਦਾਮ ਕਰੀਬ 5 ਮਰਲੇ ਦਾ ਹੈ, ਜਿਸ ਵਿਚ ਉਸ ਨੇ ਮਹਿੰਗੇ ਸਪੋਰਟਸ ਸਾਈਕਲ ਰੱਖੇ ਸਨ ਜੋ ਕਿ ਸੜ ਕੇ ਸੁਆਹ ਹੋ ਗਏ।

Advertisement

Advertisement
Advertisement